ਪੁੱਤਰ ਅਤੇ ਧੀ ਦੇ ਜਨਮ ਦਿਨ ਦੇ ਮੌਕੇ ਤੇ ਵੰਡੇ ਮਾਸਕ ਅਤੇ ਸੈਨੀਟਾਈਜ਼ਰ

05/16/2021 1:04:55 PM

ਬੁਢਲਾਡਾ (ਬਾਂਸਲ): ਕੋਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਿੱਥੇ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਹਰ ਤਰ੍ਹਾਂ ਦੀ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਉਸੇ ਤਰ੍ਹਾਂ ਸਮਾਜ ਸੇਵੀ ਲੋਕਾਂ ਵੱਲੋਂ ਵੀ ਆਪਣੇ ਵੱਲੋਂ ਹਰ ਕੋਸ਼ਿਸ਼ ਕਰ ਰਹੇ ਹਨ। ਸ਼ਹਿਰ ਦੇ ਵਾਰਡ ਨੰਬਰ 19 ਦੇ ਵਸਨੀਕ ਸਮਾਜ ਸੇਵੀ ਡਾ. ਰਮਜਾਨ ਵੱਲੋਂ ਆਪਣੇ ਪੁੱਤਰ ਅਤੇ ਧੀ ਦੇ ਜਨਮ ਦਿਨ ਦੇ ਮੌਕੇ ਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਸੁਰਜਨ ਸਿੰਘ ਦੇ ਸਹਿਯੋਗ ਸਦਕਾ ਮਾਸਕ ਅਤੇ ਸੈਨੀਟਾਈਜ਼ਰ ਵੰਡੇ ਗਏ ਅਤੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਬਾਰੇ ਜਾਗਰੂਕ ਕੀਤਾ ਗਿਆ।

PunjabKesari

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਰਮਜਾਨ ਨੇ ਕਿਹਾ ਕਿ ਸਥਾਨਕ ਆਈ.ਟੀ.ਆਈ. ਚੌਕ ਵਿਖੇ ਮਾਸਕ ਅਤੇ ਸੈਨੀਟਾਇਜ਼ਰ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲਕੇ ਇਸ ਮਹਾਮਾਰੀ ਤੋਂ ਬਚਣ ਲਈ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਮਹਾਮਾਰੀ ਦੇ ਪ੍ਰਕੋਪ ਨੂੰ ਰੋਕਿਆਂ ਜਾ ਸਕੇ। ਇਸ ਮੌਕੇ ਐੱਸ.ਐੱਚ.ਓ. ਸੁਰਜਨ ਸਿੰਘ ਵੱਲੋਂ ਉਨ੍ਹਾਂ ਦੇ ਘਰ ਜਾ ਕਿ ਬੱਚਿਆਂ ਨੂੰ ਜਨਮ ਦਿਨ ਦੀਆਂ ਵਧਾਇਆ ਦਿੱਤੀਆਂ।


Shyna

Content Editor

Related News