ਸੋਨਾਲਿਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਕੀਤੀ ਗਈ ਮਦਦ
Friday, Sep 26, 2025 - 06:17 PM (IST)

ਚੰਡੀਗੜ੍ਹ- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲਿਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲਿਕਾ ਫਰਮ ਨੇ ਮਿਸ਼ਨ "ਚੜ੍ਹਦੀ ਕਲਾ" ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ।
ਇਹ ਵੀ ਪੜ੍ਹੋ: ਜਲੰਧਰ ਦਾ ਡਾਕਟਰ ਗ੍ਰਿਫ਼ਤਾਰ! ਕਾਰਨਾਮਾ ਅਜਿਹਾ ਜਿਸ ਨੂੰ ਜਾਣ ਨਹੀਂ ਹੋਵੇਗਾ ਯਕੀਨ, ਜਵਾਕ ਨਾਲ...
ਇਸ ਸਬੰਧ ਵਿੱਚ ਸੋਨਾਲਿਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ( ਕਾਰਪੋਰੇਟ ਰਿਲੇਸ਼ਨਜ਼) ਜੇ. ਐੱਸ. ਚੌਹਾਨ ਅਤੇ ਸੀਨੀਅਰ ਉੱਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਰਜਨੀਸ਼ ਜੈਨ ਨੇ ਨਿੱਜੀ ਤੌਰ 'ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ 50 ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍ਰਕਿਰਿਆ ਅਧੀਨ ਹਨ ਅਤੇ ਅਗਲੇ 2-3 ਦਿਨਾਂ ਵਿੱਚ ਡਿਲੀਵਰ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਦੀ ਕੀਮਤ ਲਗਭਗ 2.00 ਕਰੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋ ਕਰੋੜ ਤੋਂ ਵੱਧ ਦਾ ਯੋਗਦਾਨ ਟਰੈਕਟਰਾਂ ਦੇ ਰੂਪ ਵਿੱਚ ਦਿੱਤਾ ਗਿਆ ਹੈ। ਇਸ ਫਰਮ ਨੇ ਦਾਨ ਦੇ ਰੂਪ 'ਚ ਲਗਭਗ 4.5 ਕਰੋੜ ਰੁਪਏ ਖ਼ਰਚ ਕੀਤੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SSP ਨੂੰ ਲੱਗਾ 50 ਹਜ਼ਾਰ ਰੁਪਏ ਦਾ ਜੁਰਮਾਨਾ, ਮਾਮਲਾ ਜਾਣ ਹੋਵੋਗੇ ਹੈਰਾਨ, ਫਸ ਸਕਦੇ ਨੇ ਹੋਰ ਅਧਿਕਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8