ਸੋਨੀ ਵੱਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਦੀ ਕਾਰਵਾਈ ਹੋਰ ਤੇਜ਼ ਕਰਨ ਦੇ ਹੁਕਮ

10/26/2021 10:55:02 PM

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਫੌਗਿੰਗ ਦੀ ਗਤੀਵਿਧੀ ਨੂੰ ਹੋਰ ਤੇਜ਼ ਕੀਤਾ ਜਾਵੇ। ਅੱਜ ਇਥੇ ਸੰਗਰੂਰ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਡਿਪਟੀ ਮੁੱਖ ਮੰਤਰੀ ਸੋਨੀ ਨਾਲ ਮੁਲਾਕਾਤ ਕਰ ਕੇ ਸੰਗਰੂਰ ਜ਼ਿਲ੍ਹੇ ’ਚ ਡੇਂਗੂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਚੰਡੀਗੜ੍ਹ ’ਚ ਤਾਇਨਾਤ ਇਕ ਡਿਪਟੀ ਡਾਇਰੈਕਟਰ ਨੂੰ ਸੰਗਰੂਰ ਜ਼ਿਲ੍ਹੇ ’ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਡਿਊਟੀ ਲਗਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ ਸੂਬੇ ’ਚ ਡੇਂਗੂ ਤੋਂ ਬਚਾਅ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਜਿਨ੍ਹਾਂ ’ਚ ਵਿਸ਼ੇਸ਼ ਤੌਰ ’ਤੇ ਫੌਗਿੰਗ, ਇਕੱਠੇ ਹੋਏ ਪਾਣੀ ਨੂੰ ਸਾਫ਼ ਕਰਨ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟਾਂ ’ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਦੇ ਹਮਾਇਤੀ ਅਮਰੀਕੀ ਕਾਰੋਬਾਰੀ ਧਾਲੀਵਾਲ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ

ਸੋਨੀ ਨੇ ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜਾ ਵੀ ਅਧਿਕਾਰੀ ਡੇਂਗੂ ਸਬੰਧੀ ਸਰਕਾਰ ਵੱਲੋਂ ਲਗਾਈ ਗਈ ਡਿਊਟੀ ’ਚ ਅਣਗਹਿਲੀ ਕਰਦਾ ਹੈ, ਉਸ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਇਸ ਮੀਟਿੰਗ ’ਚ ਸਕੱਤਰ ਸਿਹਤ ਵਿਕਾਸ ਗਰਗ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐੱਮ. ਡੀ. ਅਮਿਤ ਕੁਮਾਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅੰਦੇਸ਼ ਕੰਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਓਮ ਪ੍ਰਕਾਸ਼ ਗੋਜਰਾ ਹਾਜ਼ਰ ਸਨ। 


Manoj

Content Editor

Related News