ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਲੋਕਾਂ ਨੂੰ ਦਿੱਤੀ ਵਧਾਈ

10/10/2022 6:03:03 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਚੌਥੇ ਗੁਰੂ ਸ੍ਰੀ ਰਾਮ ਦਾਸ ਜੀ ਨੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਬੁਨਿਆਦ ਰੱਖੀ, ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਂਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ 

ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਨੇ 638 ਸ਼ਬਦਾਂ ਦੀ ਰਚਨਾ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਉਨ੍ਹਾਂ ਦੀ ਬਾਣੀ ’ਚ ਬਿਨਾਂ ਕਿਸੇ ਲਿੰਗ, ਜਾਤ, ਰੰਗ ਅਤੇ ਨਸਲ ਭੇਦਭਾਵ ਦੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸਾਦਾ ਜੀਵਨ, ਉਚ ਕਦਰਾਂ-ਕੀਮਤਾਂ ਅਤੇ ਉੱਚੀ ਸੋਚ ਅਪਨਾਉਣ ’ਤੇ ਜ਼ੋਰ ਦਿੱਤਾ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਦੀ ਬਾਣੀ ’ਤੇ ਚੱਲਣ ਅਤੇ ਆਪਸੀ ਪ੍ਰੇਮ-ਪਿਆਰ, ਸਦਭਾਵਨਾ ਅਤੇ ਭਾਈਚਾਰੇ ਨਾਲ ਜੀਵਨ ਜਿਊਣ ਦੀ ਅਪੀਲ ਕੀਤੀ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ


rajwinder kaur

Content Editor

Related News