ਸਪੀਕਰ ਕੁਲਤਾਰ ਸੰਧਵਾਂ ਨੇ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਲੋਕਾਂ ਨੂੰ ਦਿੱਤੀ ਵਧਾਈ
Tuesday, Sep 27, 2022 - 05:19 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਕੁਲਤਾਰ ਸੰਧਵਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਉਸ ਇਨਕਲਾਬੀ ਲਹਿਰ ਦਾ ਸਮਾਨਾਰਥੀ ਹੈ, ਜਿਸ ਨੇ ਭਾਰਤ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਸ਼ਹੀਦ ਭਗਤ ਸਿੰਘ ਨੂੰ ਅੰਗਰੇਜ਼ ਹਕੂਮਤ ਵਿਰੁੱਧ ਡਟਣ ਲਈ ਉਨ੍ਹਾਂ ਦੀ ਦਲੇਰੀ ਅਤੇ ਜਜ਼ਬੇ ਲਈ ਹਮੇਸ਼ਾਂ ਕੀਤਾ ਰੱਖਿਆ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਚਾਰਾਂ ਅਤੇ ਮਹਾਨ ਕੁਰਬਾਨੀ ਰਾਹੀਂ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਸੰਧਵਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸਿਰਫ਼ 23 ਸਾਲ ਦੀ ਉਮਰ ਵਿੱਚ ਆਪਣੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਤ ਸਿੰਘ ਆਪਣੇ ਨਿਸ਼ਾਨਿਆਂ ਲਈ ਜੇਲ੍ਹ ਵਿੱਚ ਲੰਮੀ ਭੁੱਖ ਹੜਤਾਲ ਕੀਤੀ। ਇਸ ਦੌਰਾਨ ਉਹ ਜੇਲ੍ਹ ਵਿਚ ਪੜ੍ਹਨ-ਲਿਖਣ ਵਰਗੇ ਆਪਣੇ ਰੋਜ਼ਮਰਾ ਦੇ ਕੰਮ ਪੂਰਾ ਕਰਦੇ ਰਹੇ। ਭਗਤ ਸਿੰਘ ਦੁਆਰਾ ‘ਇਨਕਲਾਬ ਜ਼ਿੰਦਾਬਾਦ’ ਦਾ ਲਗਾਇਆ ਗਿਆ ਨਾਅਰਾ ਬਾਅਦ ਵਿਚ ਆਜ਼ਾਦੀ ਅੰਦੋਲਨ ਦਾ ਅਹਿਮ ਹਿੱਸਾ ਬਣ ਗਿਆ। ਸੰਧਵਾਂ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ