ਵੋਟਰ ਸੂਚੀਆਂ ਦਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇਗਾ: ਵਧੀਕ ਜ਼ਿਲਾ ਚੋਣ ਅਫ਼ਸਰ
Thursday, Jun 04, 2026 - 05:33 PM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਮਲਹੋਤਰਾ, ਰਾਜੇਸ਼ ਢੰਡ, ਸੋਨੂੰ ਚੋਪੜਾ, ਸ. ਹ.)- ਚੋਣ ਕਮਿਸ਼ਨ ਆਫ ਇੰਡੀਆ ਅਤੇ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ’ਚ ਵੋਟਰ ਸੂਚੀ ਦਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ-ਵੱਖ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਇਕ ਸਪੈਸ਼ਲ ਕੈਂਪ ਤਹਿਤ 7 ਜੂਨ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਬੀ. ਐੱਲ. ਓ. ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਜ਼ਰੂਰੀ ਮਦਦ ਦੇਣਗੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ’ਚ ਸ਼ਾਮਲ ਕਰਨਾ ਅਤੇ ਅਯੋਗ ਲੋਕਾਂ ਨੂੰ ਵੋਟਰ ਸੂਚੀ ਤੋਂ ਬਾਹਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ੍ਹ 7,18,760 ਵੋਟਰਾਂ ’ਚੋਂ 6,16,817 ਵੋਟਰਾਂ ਦਾ ਮਿਲਾਨ ਸਾਲ 2003 ਦੀ ਵੋਟਰ ਸੂਚੀ ਨਾਲ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
ਇਸ ਮੌਕੇ ਐਡੀਸ਼ਨਲ ਜ਼ਿਲਾ ਚੋਣ ਅਫ਼ਸਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ’ਚ ਕੁੱਲ 903 ਪੋਲਿੰਗ ਬੂਥ, 903 ਬੀ. ਐੱਲ. ਓ. ਅਤੇ 91 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 15 ਤੋਂ 24 ਜੂਨ 2026 ਤੱਕ ਚੋਣ ਨਾਲ ਜੁੜੇ ਈ. ਆਰ. ਓ./ਏ. ਈ. ਆਰ. ਓ./ਸੁਪਰਵਾਈਜ਼ਰ/ਬੀ. ਐੱਲ. ਓ. ਲਈ ਟ੍ਰੇਨਿੰਗ ਅਤੇ ਗਣਨਾ ਪ੍ਰਪੱਤਰ ਡਾਊਨਲੋਡ ਤੇ ਪ੍ਰਿੰਟਿੰਗ ਦਾ ਕੰਮ ਕੀਤਾ ਜਾਵੇਗਾ। ਪਹਿਲਾਂ ਤੋਂ ਪ੍ਰਿੰਟ ਕੀਤੇ ਗਏ ਗਣਨਾ ਪ੍ਰਪੱਤਰ (02 ਸ਼ੀਟਾਂ ’ਚ) ਦੀ ਵੰਡ ਬੀ. ਐੱਲ. ਓ. ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਉਨ੍ਹਾਂ ਦੇ ਮਤਦਾਨ ਖੇਤਰ ਦੇ ਅੰਦਰ ਘਰਾਂ ’ਚ ਜਾ ਕੇ ਕੀਤੀ ਜਾਵੇਗੀ। ਗਣਨਾ ਪ੍ਰਪੱਤਰ ਦੀ ਇਕ ਸ਼ੀਟ ’ਚ ਬੀ. ਐੱਲ. ਓ. ਸਬੰਧਤ ਵੋਟਰ ਦੀ ਸੂਚਨਾ, ਫੋਟੋਗ੍ਰਾਫ ਅਤੇ ਵੋਟਰ ਸੂਚੀ 2003 ’ਚ ਦਰਜ ਐਂਟਰੀਆਂ ਭਰ ਕੇ ਸਬੰਧਤ ਈ. ਆਰ. ਓ. ਦਫ਼ਤਰ ’ਚ ਜਮ੍ਹਾ ਕਰਨਗੇ ਅਤੇ ਦੂਜੀ ਸ਼ੀਟ ਸਬੰਧਤ ਵੋਟਰ ਨੂੰ ਰਸੀਦ ਦੇ ਰੂਪ ’ਚ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਾਰੇ ਈ. ਆਰ. ਓ. ਵੱਲੋਂ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜ਼ੇਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦਾ ਸ਼ੁਰੂਆਤੀ ਪਬਲਿਕੇਸ਼ਨ 3 ਅਗਸਤ 2026 ਨੂੰ ਕੀਤਾ ਜਾਵੇਗੀ, ਜਦਕਿ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ ਅਤੇ 3 ਅਗਸਤ ਤੋਂ 28 ਸਤੰਬਰ 2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਵੋਟਰ ਸੂਚੀ ਦਾ ਫਾਈਨਲ ਪਬਲਿਕੇਸ਼ਨ 01 ਅਕਤੂਬਰ 2026 ਨੂੰ ਕੀਤਾ ਜਾਵੇਗਾ। ਐਡੀਸ਼ਨਲ ਜ਼ਿਲਾ ਚੋਣ ਅਫ਼ਸਰ ਫਿਰੋਜ਼ਪੁਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਮੌਜੂਦਾ ਵੋਟਰ ਸੂਚੀ ਨੂੰ 1 ਜਨਵਰੀ 2003 ਦੀ ਵੋਟਰ ਸੂਚੀ ਨਾਲ ਲਿੰਕ ਕਰ ਦਿੱਤਾ ਗਿਆ ਹੈ, ਜਿਸ ਨਾਲ ਵੋਟਰਾਂ ਨੂੰ ਪੁਰਾਣੀ ਵੋਟਰ ਸੂਚੀ ਲੱਭਣ ’ਚ ਕੋਈ ਦਿੱਕਤ ਨਹੀਂ ਹੋਵੇਗੀ। ਬੀ. ਐੱਲ. ਓ. ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਫਾਰਮ ਭਰਨ ਲਈ ਘਰ-ਘਰ ਜਾਣਗੇ ਅਤੇ ਫਾਰਮ ਲੈਣ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਸੰਪਰਕ ਕਰਨਗੇ।
ਇਹ ਵੀ ਪੜ੍ਹੋ: ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ ਗਰੁੱਪ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
