ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ

Tuesday, Sep 22, 2026 - 06:00 PM (IST)

ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ

ਚੰਡੀਗੜ੍ਹ- ਪੰਜਾਬ 'ਚ ਬੇਸ਼ੱਕ ਮਾਨਸੂਨ ਦੀ ਰਵਾਨਗੀ ਹੋ ਰਹੀ ਹੈ, ਪਰ ਕਈ ਜ਼ਿਲ੍ਹਿਆਂ 'ਚ ਅਜੇ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਸਵੇਰੇ-ਸ਼ਾਮ ਠੰਢਕ ਰਹੇਗੀ, ਜਦਕਿ ਦਿਨ ਵੇਲੇ ਮੌਸਮ ਆਮ ਵਾਂਗ ਰਹੇਗਾ। ਦੁਪਹਿਰ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋ ਸਕਦਾ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG

ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਅਨੁਸਾਰ ਮਾਨਸੂਨ ਦੀ ਵਾਪਸੀ ਵਾਲੀ ਰੇਖਾ ਪਟਿਆਲਾ ਅਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ। ਅਗਲੇ 2 ਤੋਂ 3 ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੇ ਵਾਪਸ ਜਾਣ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਇਸ ਤੋਂ ਬਾਅਦ ਮੌਸਮ ਵਿੱਚ ਕੋਈ ਵੱਡੀ ਤਬਦੀਲੀ ਦੀ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕਿਤੇ ਮੀਂਹ ਪੈਣ ਦੀ ਚਿਤਾਵਨੀ ਹੈ, ਹਾਲਾਂਕਿ ਮੌਸਮ ਸੁਹਾਵਨਾ ਰਹੇਗਾ। ਵਿਭਾਗ ਅਨੁਸਾਰ ਇਸ ਸਾਲ ਸੂਬੇ ਵਿੱਚ 12 ਸਾਲਾਂ ਵਿੱਚ ਸਭ ਤੋਂ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਉੱਤਰ-ਪੱਛਮੀ ਹਵਾਵਾਂ ਚੱਲਣ ਕਾਰਨ ਹਵਾ ਵਿੱਚ ਨਮੀ ਘੱਟ ਰਹੀ ਹੈ, ਜਿਸ ਨਾਲ ਮੌਸਮ ਖੁਸ਼ਕ ਅਤੇ ਸਾਫ਼ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News