ਤਲਵੰਡੀ ਭਾਈ ਪੁੱਜਣ ''ਤੇ ਖੇਡ ਮੰਤਰੀ ਦਾ ਕੀਤਾ ਸ਼ਾਨਦਾਰ ਸਵਾਗਤ

04/26/2018 3:49:26 PM

ਤਲਵੰਡੀ ਭਾਈ (ਗੁਲਾਟੀ) - ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਵਾਪਸੀ ਸਮੇਂ ਤਲਵੰਡੀ ਭਾਈ ਦੇ ਫ਼ਿਰੋਜ਼ਪੁਰ ਰੋਡ 'ਤੇ ਪੁੱਜਣ 'ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਸਵਾਗਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੁਲਵੰਤ ਰਾਏ ਕਟਾਰੀਆਂ ਦੀ ਅਗਵਾਈ ਹੇਠ ਕੀਤਾ। ਇਸ ਮੌਕੇ ਖੇਡ ਮੰਤਰੀ ਰਾਣਾ ਸੋਢੀ ਨੇ ਆਏ ਹੋਏ ਕਾਂਗਰਸੀ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। 
ਇਸ ਮੌਕੇ ਵਰਕਰਾਂ ਦਾ ਇਕੱਠ ਬਹੁਤ ਜ਼ਿਆਦਾ ਸੀ। ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੁਲਵੰਤ ਰਾਏ ਕਟਾਰੀਆਂ ਤੋਂ ਇਲਾਵਾ ਹਲਕੇ ਦੀ ਵਿਧਾਇਕਾਂ ਮੈਡਮ ਸਤਿਕਾਰ ਕੌਰ ਗਹਿਰੀ, ਤਲਵੰਡੀ ਭਾਈ ਕਾਂਗਰਸ ਦੇ ਪ੍ਰਧਾਨ ਰੂਪ ਲਾਲ ਵੱਤਾ, ਨਗਰ ਕੌਸਲ ਤਲਵੰਡੀ ਭਾਈ ਦੇ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਮੱਲਾ, ਗੁਰਦੀਪ ਸਿੰਘ ਦੀਪਾ ਕਾਂਗਰਸੀ ਆਗੂ, ਮੁਨੀਸ਼ ਕੁਮਾਰ ਸੁਲਹਾਣੀ ਆਦਿ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।