ਆਰਥਕ ਪ੍ਰੇਸ਼ਾਨੀ ਕਾਰਣ ਵਿਅਕਤੀ ਨੇ ਪੀਤੀ ਸਪਰੇਅ, ਮੌਤ

01/25/2020 8:21:50 PM

ਅਬੋਹਰ,(ਸੁਨੀਲ)- ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਰਾਜਪੁਰਾ ਵਾਸੀ ਇਕ ਵਿਅਕਤੀ ਨੇ ਬੀਤੀ ਸ਼ਾਮ ਆਰਥਕ ਪ੍ਰੇਸ਼ਾਨੀ ਕਾਰਣ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ। ਦੱਸਿਆ ਜਾਂਦਾ ਹੈ ਕਿ ਮ੍ਰਿਤਕ 3 ਬੱਚਿਆਂ ਦਾ ਪਿਤਾ ਸੀ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਪੰਚ ਅਤੇ ਮ੍ਰਿਤਕ ਦੇ ਚਚੇਰੇ ਭਰਾ ਨਸੀਬ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਗੁਰਜੀਤ ਸਿੰਘ ਪੁੱਤਰ ਜਗਸੀਰ ਸਿੰਘ ਉਮਰ ਕਰੀਬ 35 ਸਾਲ ਪਿਛਲੇ ਕਾਫੀ ਸਮੇਂ ਤੋਂ ਕਰਜ਼ੇ ਕਾਰਣ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਰਹਿੰਦਾ ਸੀ ਕਿਉਂਕਿ ਉਸ ਦੇ ਕੋਲ ਢਾਈ ਏਕਡ਼ ਜ਼ਮੀਨ ਸੀ ਅਤੇ ਕਰੀਬ 9 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਣ ਬੀਤੀ ਸ਼ਾਮ ਉਸ ਨੇ ਆਪਣੇ ਖੇਤ ’ਚ ਸਪਰੇਅ ਪੀ ਲਈ, ਉਸ ਦੀ ਹਾਲਤ ਖਰਾਬ ਹੋਣ ’ਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਅਬੋਹਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਵਾਲੇ ਅੱਜ ਉਸ ਦੀ ਲਾਸ਼ ਨੂੰ ਆਪਣੇ ਪਿੰਡ ਲੈ ਗਏ, ਜਿਥੇ ਪਿੰਡ ਦੇ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਧਰ ਮ੍ਰਿਤਕ ਦੀ ਪਤਨੀ ਹਰਪ੍ਰੀਤ ਨੇ ਕਿਹਾ ਕਿ ਉਸ ਦੀ 4, 9 ਅਤੇ 12 ਸਾਲ ਦੀਆਂ ਤਿੰਨ ਧੀਆਂ ਹਨ, ਜਿਨ੍ਹਾਂ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਉਸ ’ਤੇ ਆ ਗਈ ਹੈ, ਇਸ ਲਈ ਸਰਕਾਰ ਉਨ੍ਹਾਂ ਦਾ ਕਰਜ਼ਾ ਮੁਆਫ ਕਰਦੇ ਹੋਏ ਉਨ੍ਹਾਂ ਨੂੰ ਮੁਆਵਜ਼ਾ ਜਾਰੀ ਕਰੇ।

ਇਸ ਬਾਰੇ ਥਾਣਾ ਬਹਾਵਵਾਲਾ ਦੀ ਪੁਲਸ ਨੇ ਗੱਲ ਕਰਨ ’ਤੇ ਦੱਸਿਆ ਕਿ ਉਨ੍ਹਾਂ ਕੋਲ ਇਸ ਤਰ੍ਹਾਂ ਦੀ ਕੋਈ ਸੂਚਨਾ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਥਾਣੇ ’ਚ ਇਸ ਤਰ੍ਹਾਂ ਦੀ ਕੋਈ ਰਿਪੋਰਟ ਦਰਜ ਨਹੀਂ ਹੋਈ।


Bharat Thapa

Content Editor

Related News