ਨਿਯੁਕਤੀ ਤੋਂ ਬਾਅਦ ਬੰਟੀ ਰੋਮਾਣਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

06/15/2020 6:42:12 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ, ਰਿਣੀ)- ਯੂਥ ਅਕਾਲੀ ਦਲ ਦੇ ਨਵਨਿਯੁਕਤ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅੱਜ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਬੰਟੀ ਰੋਮਾਣਾ ਦੀ ਆਮਦ ’ਤੇ ਪਿੰਡ ਸਰਾਏਨਾਗਾ ਵਿਖੇ ਹਲਕਾ ਇੰਚਾਰਜ਼ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਯੂਥ ਅਕਾਲੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਬੰਟੀ ਰੋਮਾਣਾ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਸਰਾਏਨਾਗਾ ਤੋਂ ਸ੍ਰੀ ਮੁਕਤਸਰ ਸਾਹਿਬ ਤੱਕ ਰਸਤੇ ਵਿਚ ਵੱਖ-ਵੱਖ ਪਿੰਡਾਂ ਦੇ ਅਕਾਲੀ ਵਰਕਰਾਂ ਵੱਲੋਂ ਵੀ ਬੰਟੀ ਰੋਮਾਣਾ ਦਾ ਸਨਮਾਨ ਕੀਤਾ ਗਿਆ। ਬੰਟੀ ਰੋਮਾਣਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਮੈਨੇਜਰ ਸੁਮੇਰ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ, ਸ੍ਰੀ ਸਾਹਿਬ ਅਤੇ ਯਾਦਗਾਰੀ ਚਿੰਨ੍ਹ ਦਿੱਤਾ ਗਿਆ। 

ਪੜ੍ਹੋ ਇਹ ਵੀ ਖਬਰ - ਚੀਨ ਪਹਿਲਾਂ ਦਿੰਦਾ ਹੈ ਕਰਜ਼ਾ, ਫਿਰ ਕਰਦਾ ਹੈ ਕਬਜ਼ਾ (ਵੀਡੀਓ)

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਯੂਥ ਵਿੰਗ ਦਾ ਸਾਰਾ ਢਾਂਚਾ ਜਲਦ ਹੀ ਗਠਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਜਿਹੇ ਇਨਸਾਨ ਹਨ, ਜਿੰਨ੍ਹਾਂ ਨੇ ਬਿਨਾਂ ਕਿਸੇ ਸਵਾਰਥ ਦੇ ਪੰਜਾਬ ਦੀ ਸੇਵਾ ਕੀਤੀ ਹੈ ਅਤੇ ਯੂਥ ਅਕਾਲੀ ਦਲ ਵੱਲੋਂ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਈਆ ਜਾਣਗੀਆਂ। ਕੇਂਦਰ ਸਰਕਾਰ ਵੱਲੋਂ ਫਸਲਾਂ ਸਬੰਧੀ ਜਾਰੀ ਕੀਤੇ ਨਵੇਂ ਬਿੱਲ ਦੇ ਮਾਮਲੇ ਵਿਚ ਬੰਟੀ ਰੋਮਾਣਾ ਨੇ ਕਿਹਾ ਕਿ ਉਨ੍ਹਾਂ ਇਹ ਸਾਰਾ ਬਿੱਲ ਵੀ ਪੜ੍ਹਿਆਂ ਅਤੇ ਇਸ ਸਬੰਧੀ ਖੇਤੀ ਮਾਹਰਾਂ ਨਾਲ ਗੱਲਬਾਤ ਵੀ ਕੀਤੀ ਹੈ ਇਸ ਬਿੱਲ ਵਿਚ ਕਿਸਾਨ ਵਿਰੋਧੀ ਕੁਝ ਵੀ ਨਹੀਂ ਹੈ। ਕਿਸਾਨ ਹਿੱਤਾਂ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹਾ ਹੈ।

ਪੜ੍ਹੋ ਇਹ ਵੀ ਖਬਰ - ਕਹਾਣੀ : ਜਦੋਂ ਮੇਰੀ ਨਾ ਪਸੰਦ, ਪਸੰਦ ਵਿੱਚ ਬਦਲ ਗਈ..!

ਫਸਲਾਂ ਦੇ ਐੱਮ.ਐੱਸ.ਪੀ. ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ. ਨਾਲ ਛੇੜਛਾੜ ਬਰਦਾਸ਼ਤ ਨਹੀਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਇਹ ਸਪੱਸ਼ਟ ਕਰ ਚੁੱਕਾ ਹੈ ਕਿ ਜੋਂ ਵੀ ਪਾਰਟੀ ਐੱਮ.ਐੱਸ.ਪੀ. ਨਾਲ ਛੇੜਛਾੜ ਕਰੇਗੀ ਸ਼੍ਰੋਮਣੀ ਅਕਾਲੀ ਦਲ ਉਸਦਾ ਭਾਗੀਦਾਰ ਨਹੀਂ ਹੋਵੇਗਾ। ਇਸ ਮੌਕੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਬੰਟੀ ਰੋਮਾਣਾ ਨੂੰ ਜੀ ਆਇਆਂ ਆਖਿਆ ਅਤੇ ਕਿਹਾ ਕਿ ਪਾਰਟੀ ਲਈ ਸ਼ੁਰੂ ਤੋਂ ਹੀ ਕੰਮ ਕਰਦੇ ਰਹੇ ਬੰਟੀ ਰੋਮਾਣਾ ਦੀ ਨਿਯੁਕਤੀ ਨਾਲ ਯੂਥ ਅਕਾਲੀ ਦਲ ਹੋਰ ਮਜਬੂਤ ਹੋਵੇਗਾ। ਇਸ ਮੌਕੇ ਗੁਰਵੀਰ ਸਿੰਘ ਕਾਕੂ ਸੀਰਵਾਲੀ, ਸਾਬਕਾ ਚੇਅਰਮੈਨ ਮਨਜਿਦੰਰ ਸਿੰਘ ਬਿੱਟੂ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਜਗਤਾਰ ਸਿੰਘ ਪੱਪੀ, ਗੁਰਦੀਪ ਸਿੰਘ ਮੜ੍ਹਮੱਲੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਬੇਦੀ, ਮਨਿੰਦਰ ਸਿੰਘ ਮਹਿੰਦੀ, ਮਿੱਠਾ ਸਿੰਘ ਸੰਗੂਧੌਣ ਆਦਿ ਆਗੂ ਅਤੇ ਵਰਕਰ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ - ਜਿੰਮ ਜਾਣ ਵਾਲੇ ਨੌਜਵਾਨ ਇਨ੍ਹਾਂ ਪਦਾਰਥਾਂ ਦੀ ਕਰਨ ਵਰਤੋਂ, ਹੋਣਗੇ ਹੈਰਾਨੀਜਨਕ ਲਾਭ


rajwinder kaur

Content Editor

Related News