ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

Wednesday, Jan 20, 2021 - 04:10 PM (IST)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। 

PunjabKesari

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ ਦੌਰਾਨ ਰਾਗੀ, ਢਾਡੀ ਅਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸ ਦੌਰਾਨ ਗੁਰੂ ਕੇ ਅਤੁੱਟ ਲੰਗਰ ਵਰਤਾਇਆ ਗਿਆ। ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਨੂੰ ਸੁੰਦਰ ਬਿਜਲਈ ਰੌਸ਼ਨੀਆਂ ਨਾਲ ਸਜਾਇਆ ਗਿਆ। ਵਡੀ ਗਿਣਤੀ ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਦੱਸਿਆ ਕਿ ਸੰਗਤ ਦੀ ਆਮਦ ਦੇ ਮਦੇਨਜਰ ਪੂਰੇ ਪ੍ਰਬੰਧ ਕੀਤੇ ਗਏ ਹਨ।

PunjabKesari


author

Shyna

Content Editor

Related News