ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਪੁਲਸ ਅਧਿਕਾਰੀਆਂ ਅੱਗੇ ਨਸ਼ਾ ਤਸਕਰਾਂ ਨੂੰ ਫੜਨ ਦੀ ਕੀਤੀ ਮੰਗ

01/21/2022 5:50:59 PM

ਫਿਰੋਜ਼ਪੁਰ (ਕੁਮਾਰ): ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਭਾਈ ਲਖਬੀਰ ਸਿੰਘ ਮਹਾਲਮ ਦੀ ਅਗਵਾਈ ਹੇਠ ਐੱਸ.ਐੱਸ.ਪੀ ਫਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਦੇ ਹੋਏ ਨਸ਼ਿਆਂ ਖ਼ਿਲਾਫ਼ ਮੰਗ ਉਠਾਈ ਗਈ। ਉਨ੍ਹਾਂ ਕਿਹਾ ਹੈ ਕਿ ਜ਼ਿਲ੍ਹੇ ’ਚ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾਵੇ। ਇਸ ਮੌਕੇ ਲਖਬੀਰ ਸਿੰਘ, ਮਨਦੀਪ ਸਿੰਘ, ਹਰਪਾਲ ਸਿੰਘ, ਜਸਬੀਰ ਸਿੰਘ, ਕੁਲਵੰਤ ਸਿੰਘ ਅਤੇ ਸ਼ੋਭਾ ਸਿੰਘ ਆਦਿ ਨੇ ਕਿਹਾ ਕਿ ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉੱਥੇ ਹੀ ਨਸ਼ਿਆਂ ਦੀ ਤਸਕਰੀ ਵੀ ਵਧਣ ਲੱਗੀ ਹੈ, ਜਦੋਂਕਿ ਪੰਜਾਬ ਵਿੱਚ ਹੁਣ ਤੱਕ ਸੈਂਕੜੇ ਨੌਜਵਾਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਵਿਧਾਇਕ ਪਿੰਕੀ ਦੀ ਅਗਵਾਈ ’ਚ 30 ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਨਸ਼ਿਆਂ ਦੀ ਵਿਕਰੀ ਸਬੰਧੀ ਕਈ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਚੁੱਕੀਆਂ ਹਨ ਅਤੇ ਪੰਜਾਬ ਪੁਲਸ ਨੂੰ ਅਜਿਹੇ ਅਨਸਰਾਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕਰਨੇ ਚਾਹੀਦੇ ਹਨ। ਲਖਬੀਰ ਸਿੰਘ ਮਹਾਨਾਮ ਨੇ ਦੱਸਿਆ ਕਿ ਐਸ.ਪੀ ਇਨਵੈਸਟੀਗੇਸ਼ਨ ਸਰਦਾਰ ਮਨਵਿੰਦਰ ਸਿੰਘ ਨੇ ਕਮੇਟੀ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਪੁਲਸ ਨਸ਼ੇ ਦੇ ਸੌਦਾਗਰਾਂ ਨੂੰ ਫੜਨ ਲਈ ਲਗਾਤਾਰ ਯਤਨ ਕਰਦੀ ਰਹਿੰਦੀ ਹੈ ਅਤੇ ਅੱਗੇ ਵੀ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਸਿੱਖ ਸਟੂਡੈਂਡਸ ਫੈਡਰੇਸ਼ਨ ਨੇ ਕੇਜਰੀਵਾਲ ਨੂੰ ਸਵਾਲ: ਸਜ਼ਾ ਪੂਰੀ ਕਰ ਚੁੱਕੇ ‘‘ਬੰਦੀ ਸਿੰਘਾਂ’’ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ?

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Anuradha

Content Editor

Related News