ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Saturday, Dec 16, 2023 - 03:07 PM (IST)

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਬੇਦੀ, ਯਾਦਵਿੰਦਰ)-ਸਥਾਨਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰਧਾਨ ਕੈਪਟਨ ਭੁਪਿੰਦਰ ਸਿੰਘ ਪੂਨੀਆ ਅਤੇ ਸੀਨੀਅਰ ਮੀਤ ਪ੍ਰਧਾਨ ਕੇਹਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਜਿੱਥੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਸਮੇਤ ਸ਼ਰਧਾਲੂ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ, ਉਥੇ ਹੀ ਸਥਾਨਕ ਗੁਰਦੁਆਰਾ ਸਾਹਿਬ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ ਅਤੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ ਸਮੇਤ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਰਧਾਲੂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਟ੍ਰੈਫਿਕ ’ਚ ਸੁਧਾਰ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਸਖ਼ਤ, ਜਾਰੀ ਕੀਤੇ ਇਹ ਹੁਕਮ

ਇਸ ਮੌਕੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਉਥੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਤੋਂ ਇਲਾਵਾ ਭਾਈ ਲਾਭ ਸਿੰਘ ਝੁੰਮਟ ਅਤੇ ਭਾਈ ਬਲਜੀਤ ਸਿੰਘ ਹਜੂਰੀ ਰਾਗੀ ਜਥਿਆਂ ਤੋਂ ਇਲਾਵਾ ਹੋਰ ਬਹੁਤ ਸਾਰੇ ਪ੍ਰਚਾਰਕਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹੀਦੀ ’ਤੇ ਚਾਨਣਾ ਪਾਇਆ ਗਿਆ। ਨਗਰ ਕੀਰਤਨ ਦੌਰਾਨ ਸਮੁੱਚੀਆਂ ਸੰਗਤਾਂ ਵੱਲੋਂ ਸਤਿਨਾਮੁ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਮੌਕੇ ਜਿੱਥੇ ਭਾਈ ਮਨਵੀਰ ਸਿੰਘ ਮਸਤੂਆਣਾ ਸਾਹਿਬ ਦੇ ਗੱਤਕਾ ਪਾਰਟੀ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ, ਉਥੇ ਹੀ ਫ਼ੌਜੀ ਬੈਂਡ ਵੱਲੋਂ ਵੀ ਖੂਬ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਜਗਰੂਪ ਸਿੰਘ ਸਿੱਧੂ, ਸੁਰਿੰਦਰ ਸਿੰਘ, ਕੁਲਵੰਤ ਸਿੰਘ ਹੋਰਾਂ ਨੇ ਦੱਸਿਆ ਕਿ 16 ਦਸੰਬਰ ਨੂੰ ਸ਼ਬਦ ਗਾਇਨ ਅਤੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਜਾਣਗੇ ਅਤੇ 17 ਦਸੰਬਰ ਨੂੰ ਭੋਗ ਪੈਣ ਉਪਰੰਤ ਉੱਚ ਕੋਟੀ ਦੇ ਰਾਗੀ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕਰਨਗੇ।

PunjabKesari

ਨਗਰ ਕੀਰਤਨ ਦੌਰਾਨ ਹਲਕਾ ਵਿਧਾਇਕ ਬੀਬਾ ਨਰਿੰਦਰ ਕੌਰ ਭਰਾਜ, ਜਸਵੰਤ ਸਿੰਘ ਖਹਿਰਾ, ਦੇਸਰਾਜ ਸਿੰਘ ਰੱਖਰਾਓ, ਗੋਬਿੰਦਰ ਸਿੰਘ ਜੱਸਲ, ਮਾਸਟਰ ਰਜਿੰਦਰ ਸਿੰਘ, ਜਸਵਿੰਦਰ ਸਿੰਘ ਖਿੱਲਰੀਆਂ, ਰੁਪਿੰਦਰ ਸਿੰਘ ਤੱਗੜ, ਗੋਰਾ ਸਿੰਘ ਗਰਚਾ, ਬਾਬਾ ਕੁਲਵੰਤ ਸਿੰਘ, ਮੇਹਰ ਸਿੰਘ ਲਿੱਦੜਾਂ, ਬਲਕਾਰ ਸਿੰਘ, ਜਸਪਾਲ ਸਿੰਘ ਜੱਸ, ਬਲਜਿੰਦਰ ਸਿੰਘ ਸੋਹਲ, ਜਸਦੇਵ ਸਿੰਘ, ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ, ਸੁਰਿੰਦਰਪਾਲ ਸਿੰਘ ਸਿਦਕੀ, ਕਰਮ ਸਿੰਘ ਬਿੰਦੂ, ਇਕਬਾਲ ਸਿੰਘ ਸਕਰੌਦੀ ਸਮੇਤ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਵੀ ਸਿੱਖ ਸੰਗਤਾਂ ਹਾਜ਼ਰ ਸਨ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ
ਧੂਰੀ (ਜੈਨ)-ਦੇਸ਼ਭਗਤ ਕਾਲਜ ਟਰੱਸਟ ਬਰੜਵਾਲ ਵੱਲੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਇਲਾਕੇ ਦੇ ਇਤਹਾਸਕ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਮੂਲੋਵਾਲ ਤੋਂ ਸ਼ੁਰੂ ਹੋਇਆ ਅਤੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਬਾਜ਼ਾਰਾਂ ’ਚ ਦੀ ਲੰਘਦਾ ਹੋਇਆ ਦੇਸ਼ਭਗਤ ਕਾਲਜ ਬਰੜਵਾਲ ਵਿਖੇ ਜਾ ਕੇ ਸਮਾਪਤ ਹੋਇਆ।

ਇਹ ਵੀ ਪੜ੍ਹੋ : ਜਲੰਧਰ: ਗੈਂਗਸਟਰ ਕੌਸ਼ਲ ਚੌਧਰੀ ਦੇ ਨਾਂ 'ਤੇ ਟਰੈਵਲ ਏਜੰਟ ਤੋਂ ਮੰਗੀ 5 ਕਰੋੜ ਦੀ ਫਿਰੌਤੀ, ਗੱਡੀ 'ਤੇ ਚਿਪਕਾਇਆ ਲੈਟਰ

ਇਸ ਮੌਕੇ ਦੇਸ਼ਭਗਤ ਕਾਲਜ ਟਰੱਸਟ ਦੇ ਚੇਅਰਮੈਨ ਸੇਵਾਮੁਕਤ ਡੀ. ਆਈ. ਜੀ. ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਗੁਰੂਆਂ ਵੱਲੋਂ ਵਿਖਾਏ ਗਏ ਮਾਰਗ ’ਤੇ ਚੱਲਦੇ ਹੋਏ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਨਵਤਾ ਦੀ ਭਲਾਈ ਖਾਤਰ ਜੀਵਨ ਜਿਊਣਾ ਚਾਹੀਦਾ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਪਿੰਡ ਕੱਕੜਵਾਲ ਵਿਖੇ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਟਰੱਸਟੀ ਜਤਿੰਦਰ ਸਿੰਘ ਸੋਨੀ ਮੰਡੇਰ, ਬਲਵੰਤ ਸਿੰਘ ਮੀਮਸਾ, ਪ੍ਰਿੰਸੀਪਲ (ਰਿਟਾ. ਕੈਪਟਨ) ਰੋਹਿਤ ਦਿਵੇਦੀ, ਡਾ. ਸੁਖਵਿੰਦਰ ਸਿੰਘ ਧਾਂਦਰਾ, ਪ੍ਰਦੀਪ ਸਿੰਗਲਾ, ਗੁਰਮੀਤ ਸਿੰਘ ਸੋਢੀ, ਡਾ. ਬਲਵੀਰ ਸਿੰਘ ਪ੍ਰਿੰਸੀਪਲ ਦੇਸ਼ ਭਗਤ ਕਾਲਜ, ਡਾ. ਕਵਿਤਾ ਮਿੱਤਲ ਅਤੇ ਹਰਜਾਪ ਸਿੰਘ ਸਮਰਾ ਆਦਿ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News