ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲਾ, ਪਿੰਡ ਵਾਲਿਆਂ ਨੇ ਪਰਿਵਾਰ ਦਾ ਕੀਤਾ ਮੁਕੰਮਲ ਬਾਈਕਾਟ

09/17/2021 3:54:44 PM

ਮੋਗਾ (ਵਿਪਨ ਓਂਕਾਰਾ): ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ। ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ’ਤੇ ਬਾਈਕਾਟ ਕੀਤਾ ਗਿਆ। 

ਪਿੰਡ ਵਾਲਿਆਂ ਨੇ  ਇਹ ਵੀ ਦੱਸਿਆ ਕਿ ਇਹ ਕਾਫੀ ਲੰਮੇ ਸਮੇਂ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦੇਵਾਂਗੇ। ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ। ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਂ ਬਦਨਾਮ ਕੀਤਾ ਹੈ। ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।

ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ  ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ।  


Shyna

Content Editor

Related News