ਸ੍ਰੀ ਮੁਕਤਸਰ ਸਾਹਿਬ ਵਿਖੇ 3 ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ

07/09/2020 1:28:54 AM

ਸ੍ਰੀ ਮੁਕਤਸਰ ਸਾਹਿਬ,(ਰਿਣੀ/ਪਵਨ)- ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪਾਜ਼ੇਟਿਵ ਤਿੰਨ ਹੋਰ ਮਾਮਲੇ ਬੁੱਧਵਾਰ ਆਏ ਹਨ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ 3 ਨਵੇਂ ਆਏ ਕੇਸਾਂ 'ਚੋਂ ਇਕ ਕੇਸ ਸ੍ਰੀ ਮੁਕਤਸਰ ਸਾਹਿਬ ਦੀ ਜੈ ਦਿਆਲ ਸਟਰੀਟ, ਇਕ ਕੇਸ ਪਿੰਡ ਰੁਪਾਣਾ ਅਤੇ ਇਕ ਕੇਸ ਪਿੰਡ ਲੁਬਾਣਿਆਵਾਲੀ ਨਾਲ ਸਬੰਧਿਤ ਹੈ। ਇਸ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਕੋਰੋਨਾ ਪਾਜ਼ੇਟਿਵ ਕੇਸ 143 ਹੋ ਗਏ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 15 ਹੋ ਗਈ ਹੈ।


Deepak Kumar

Content Editor

Related News