ਸ੍ਰੀ ਮੁਕਤਸਰ ਸਾਹਿਬ ਦੇ ਦੋ ਦਰਜਨ ਪਿੰਡਾਂ ’ਚ ਆਂਗਣਵਾੜੀ ਵਰਕਰਾਂ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ

10/06/2021 5:22:04 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇਦੋ ਦਰਜਨ ਪਿੰਡਾਂ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਵਿਰੁੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰ ਪ੍ਰਦਰਸ਼ਨ ਵੀ ਕੀਤਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)

ਵੱਖ-ਵੱਖ ਥਾਵਾਂ ’ਤੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ, ਕਿਰਨਜੀਤ ਕੌਰ ਭੰਗਚੜ੍ਹੀ, ਜਸਵਿੰਦਰ ਕੌਰ ਬੱਬੂ ਦੋਦਾ ਤੇ ਕੁਲਦੀਪ ਕੌਰ ਪੰਜਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ’ਤੇ ਧਰਨਾ ਪ੍ਰਦਰਸ਼ਨ ਕਰਨ ਆਏ ਬੇਰੁਜ਼ਗਾਰ ਬੱਚਿਆਂ ਤੇ ਕਾਂਗਰਸ ਦੇ ਗੁੰਡਿਆਂ ਵੱਲੋਂ ਜੋ ਤਸ਼ੱਸਦ ਕੀਤਾ ਗਿਆ,ਟੈਂਟ ਉਖਾੜਿਆ, ਉਸ ਦੀ ਜਥੇਬੰਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ

ਉਨ੍ਹਾਂ ਨੇ ਕਿਹਾ ਕਿ ਲੋਕਾਂ ’ਤੇ ਤਸ਼ੱਸਦ ਕਰਨ ਦੀ ਥਾਂ ਪੰਜਾਬ ਸਰਕਾਰ ਨੂੰ ਲੋਕਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ 5 ਅਕਤੂਬਰ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੂੰ ਮੋਹਾਲੀ ਵਿਖੇ ਮੀਟਿੰਗ ਲਈ ਬੁਲਾ ਕੇ ਜੋ ਖੱਜਲ ਖ਼ੁਆਰੀ ਕੀਤੀ ਹੈ, ਯੂਨੀਅਨ ਉਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਤੇ ਉਨ੍ਹਾਂ ਦੇ ਘਟੀਆ ਵਤੀਰੇ ਦੇ ਵਿਰੁੱਧ ਯੂਨੀਅਨ ਵੱਲੋਂ ਸੰਘਰਸ਼ ਕੀਤਾ ਜਾਵੇਗਾ ।


rajwinder kaur

Content Editor

Related News