ਪਿੰਡ ਥਾਂਦੇਵਾਲਾ ਦੇ ਸਰਕਾਰੀ ਸਕੂਲ ''ਚ ਚੱਲ ਰਹੇ ਆਂਗਣਵਾੜੀ ਸੈਂਟਰਾਂ ''ਚ ਹੋਈ ਚੋਰੀ

12/02/2020 12:45:00 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਬਲਾਕ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਪਿੰਡ ਥਾਂਦੇਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੇਨ 'ਚ ਚੱਲ ਰਹੇ ਆਂਗਣਵਾੜੀ ਸੈਂਟਰਾਂ 'ਚ ਚੋਰੀ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਦੋ ਛੁੱਟੀਆਂ ਤੋਂ ਬਾਅਦ ਜਦੋਂ ਸਕੂਲ ਦੇ ਮੁੱਖ ਅਧਿਆਪਕ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਕੂਲ ਅੰਦਰ ਚੱਲ ਰਹੇ ਸੈਂਟਰਾਂ 'ਚ ਗਈਆਂ ਤਾਂ ਪਤਾ ਲੱਗਾ ਕਿ ਕਮਰੇ ਦਾ ਜਿੰਦਾ ਭੰਨ੍ਹਿਆ ਹੋਇਆ ਸੀ। ਅੰਦਰ ਜਾ ਕੇ ਵੇਖਿਆ ਤਾਂ ਉਥੋਂ ਗੈਸ ਸਿਲੰਡਰ ਗਾਇਬ ਸੀ ਅਤੇ ਕਰੀਬ 1 ਕੁਇੰਟਲ 30 ਕਿਲੋ ਖੰਡ ਨਹੀਂ ਸੀ। 

ਇਹ ਵੀ ਪੜ੍ਹੋ : ਸਰਬੱਤ ਦਾ ਭਲਾ ਟਰੱਸਟ ਕਲਾਨੌਰ 'ਚ ਬਣਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਤ 52 ਫੁੱਟ ਉੱਚਾ ਸਮਾਰਕ
ਇਸ ਤੋਂ ਇਲਾਵਾ ਚੋਰ ਪਰਦਿਆਂ ਵਾਲੀਆਂ ਪਾਇਪਾਂ ਵੀ ਲੈ ਗਏ ਜਦਕਿ ਪਰਦੇ ਉਥੇ ਹੀ ਸੁੱਟ ਗਏ। ਇਨ੍ਹਾਂ ਆਂਗਣਵਾੜੀ ਸੈਂਟਰਾਂ ਨੂੰ ਆਂਗਣਵਾੜੀ ਵਰਕਰ ਅਜੀਤ ਕੌਰ, ਪੁਸ਼ਪਾ ਰਾਣੀ, ਭਿੰਦਰ ਕੌਰ ਤੇ ਅੰਮ੍ਰਿਤਪਾਲ ਕੌਰ ਚਲਾ ਰਹੀਆਂ ਹਨ। ਉਪਰੋਕਤ ਜਾਣਕਾਰੀ ਆਂਗਣਵਾੜੀ ਵਰਕਰ ਅਤੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਚੋਰੀ ਦੀ ਘਟਨਾ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਦਕਿ ਥਾਣਾ ਸਦਰ ਵਿਖੇ ਵੀ ਰਿਪੋਰਟ ਦੇ ਦਿੱਤੀ ਗਈ ਹੈ। ਵਰਕਰਾਂ ਨੇ ਪਿੰਡ ਦੀ ਪੰਚਾਇਤ ਨੂੰ ਮੌਕਾ ਦਿਖਾਇਆ ਅਤੇ ਮੰਗ ਕੀਤੀ ਹੈ ਕਿ ਚੋਰਾਂ ਦੇ ਵਿਰੁੱਧ ਕਾਰਵਾਈ ਕੀਤੀ ਜਾਵੇ। ਇਹ ਵੀ ਪਤਾ ਲੱਗਾ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲ ਦਾ ਕੁਝ ਸਮਾਨ ਵੀ ਚੋਰ ਬਾਹਰ ਸੁੱਟ ਗਏ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ

Baljeet Kaur

This news is Content Editor Baljeet Kaur