ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ’ਚੋਂ 5 ਹੋਰ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ

03/09/2021 2:22:36 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫਿਰ 5 ਹੋਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ, 1 ਕੇਸ ਗਿੱਦੜਬਾਹਾ, 1 ਕੇਸ ਚਿੱਬੜਾਂਵਾਲੀ, 1 ਕੇਸ ਕਿੰਗਰਾ ਅਤੇ 1 ਕੇਸ ਭੁੱਲਰਵਾਲਾ ਤੋਂ ਮਿਲਿਆ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 7 ਮਰੀਜ਼ਾਂ ਨੂੰ ਠੀਕ ਕਰ ਕੇ ਘਰ ਵੀ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ

ਅੱਜ 99 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 594 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 579 ਨਵੇਂ ਸੈਂਪਲ ਇਕੱਤਰ ਕਰ ਕੇ ਜਾਂਚ ਲਈ ਵੀ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3957 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3852 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 25 ਕੇਸ ਸਰਗਰਮ ਚੱਲ ਰਹੇ ਹਨ।

ਇਹ ਵੀ ਪੜ੍ਹੋ: ਸੈਰ ਕਰਨ ਗਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦਿੱਤੀ ਦਰਦਨਾਕ ਮੌਤ


Shyna

Content Editor

Related News