ਕਿਸਾਨ ਜਥੇਬੰਦੀ ਵਲੋਂ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਦਾ ਐਲਾਨ

07/14/2020 2:37:10 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਰਜਿੰਦਰ ਸਿੰਘ ਮਹਾਂਬੱਧਰ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਪਿੰਡ ਭਾਗਸਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਇਕਾਈ ਪ੍ਰਧਾਨ ਹਰਫ਼ੂਲ ਸਿੰਘ ਭਾਗਸਰ ਨੇ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਆਰਡੀਨੈਸਾਂ ਨੂੰ ਰੱਦ ਕਰਵਾਉਣ ਲਈ 20 ਜੁਲਾਈ ਤੋਂ 26 ਜੁਲਾਈ ਤੱਕ ਪਿੰਡਾਂ ਵਿਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। 

ਇਹ ਵੀ ਪੜ੍ਹੋਂ : ਵਿਦੇਸ਼ਾਂ ’ਚ ਫਸੇ ਪੰਜਾਬੀਆਂ ਲਈ ਫ਼ਰਿਸ਼ਤਾ ਬਣੇ ਡਾ.ਓਬਰਾਏ, ਔਖੇ ਸਮੇਂ ਫੜ੍ਹੀ ਬਾਂਹ

ਇਸ ਦੇ ਨਾਲ ਹੀ ਅਕਾਲੀ-ਭਾਜਪਾ ਗਠਜੋੜ ਦੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਵੱਲ ਰੋਸ ਮਾਰਚ ਕੀਤੇ ਜਾਣਗੇ। ਮੀਟਿੰਗ 'ਚ ਬੋਲਦਿਆਂ ਕਿਸਾਨ ਆਗੂਆਂ ਨੇ ਇਹ ਦੋਸ਼ ਲਾਇਆ ਕਿ ਮੋਦੀ ਸਰਕਾਰ ਵਲੋਂ ਕੋਰੋਨਾ ਲਾਗ ਦੀ ਆੜ 'ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਅਤੇ ਆਮ ਲੋਕਾਂ 'ਤੇ ਬੋਝ ਪਾਇਆ ਜਾ ਰਿਹਾ ਹੈ। ਇਸ ਮੀਟਿੰਗ 'ਚ ਕਿਸਾਨ ਆਗੂ ਗੁਰਾਂਦਿੱਤਾ ਸਿੰਘ, ਕਾਮਰੇਡ ਜਗਦੇਵ ਸਿੰਘ, ਜਗਬੀਰ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ, ਨਰ ਸਿੰਘ ਅਕਾਲੀ, ਮੋਦਨ ਸਿੰਘ, ਸੁਖਦੇਵ ਸਿੰਘ, ਹਰਵਿੰਦਰ ਸਿੰਘ ਮਹਾਂਬੱਧਰ, ਅਜਾਇਬ ਸਿੰਘ, ਲਛਮਣ ਸਿੰਘ ਅਤੇ ਗੁਰਚਰਨ ਸਿੰਘ ਆਦਿ ਮੌਜੂਦ ਸਨ।


Baljeet Kaur

Content Editor

Related News