ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

01/15/2021 1:08:56 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ): 12 ਜਨਵਰੀ ਤੋਂ ਆਰੰਭ ਹੋਏ ਜੋੜ ਮੇਲਾ ਮਾਘੀ ਸਬੰਧੀ ਧਾਰਮਿਕ ਸਮਾਗਮ ਦੀ ਅੱਜ ਨਗਰ ਕੀਰਤਨ ਨਾਲ ਰਸਮੀ ਸਮਾਪਤੀ ਹੋ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ ਚਾਰ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਏ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਆਰੰਭ ਹੋਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਵਾਈ। ਨਗਰ ਕੀਰਤਨ ਦੌਰਾਨ ਨੌਜਵਾਨਾਂ ਨੇ ਗਤਕੇ ਦੇ ਜੌਹਰ ਵਿਖਾਏ।

ਫੌਜੀ ਬੈਂਡ ਦੀਆਂ ਸੁੰਦਰ ਧੁੰਨਾਂ ਵਜਾਈਆਂ ਗਈਆਂ।ਚੌਂਕੀ ਜਥਾ ਪ੍ਰਭਾਤ ਫੇਰੀ ਸੰਗਤ ਦੀ ਅਗਵਾਈ ’ਚ ਸਾਰੇ ਰਸਤੇ ਸੰਗਤ ਨੇ ਗੁਰਬਾਣੀ ਦਾ ਜਾਪ ਕੀਤਾ।ਨਗਰ ਕੀਰਤਨ ਦਾ ਸੰਗਤ ਵਲੋਂ ਜਗ੍ਹਾ-ਜਗ੍ਹਾ ਸਵਾਗਤ ਕੀਤਾ ਗਿਆ।ਰਸਤੇ ’ਚ ਵਿਸ਼ਾਲ ਲੰਗਰ ਲਾਏ ਗਏ।ਨਗਰ ਕੀਰਤਨ ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਜਾ ਸਮਾਪਤ ਹੋਵੇਗਾ।

Shyna

This news is Content Editor Shyna