ਮੁਕਤਸਰ ''ਚ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

06/07/2019 4:28:23 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਗਊਸ਼ਾਲਾ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗਊਸ਼ਾਲਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਠੰਡੇ ਮਿੱਠੇ ਜਲ ਦੀ ਛਬੀਲ, ਦਾਲ-ਪ੍ਰਸ਼ਾਦੇ ਅਤੇ ਫਲਾਂ ਦਾ ਅਟੁੱਟ ਲੰਗਰ ਲਾਇਆ ਗਿਆ। ਇਸ ਮੌਕੇ ਗਊਸ਼ਾਲਾ ਦੇ ਮੁੱਖ ਸੇਵਾਦਾਰ ਪੰਡਿਤ ਸੰਦੀਪ ਉਰਫ ਜੂਰੀ ਬਾਬਾ ਨੇ ਦੱਸਿਆ ਕਿ ਅਕਾਲ ਪੁਰਖ ਦੀ ਅਪਾਰ ਕਿਰਪਾ ਨਾਲ ਸਾਂਝੀਵਾਲਤਾ ਦੇ ਪ੍ਰਤੀਕ, ਸ਼ਹਿਰ ਦੀ ਪ੍ਰਮੁੱਖ ਧਾਰਮਿਕ ਸਖਸ਼ੀਅਤ ਅਤੇ ਗਊਸ਼ਾਲਾ ਦੇ ਸੰਸਥਾਪਕ ਬ੍ਰਹੱਮਲੀਨ ਪੰਡਿਤ ਗਿਰਧਾਰੀ ਲਾਲ ਜੀ ਸਦਕਾ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 35 ਸਾਲਾਂ ਤੋਂ ਲੰਗਰ ਲਗਾ ਰਹੇ ਹਨ। ਇਸ ਵਿਸ਼ੇਸ਼ ਮੌਕੇ 'ਤੇ ਮਲੋਟ ਦੀਆਂ ਹੀ ਨਹੀਂ ਸਗੋਂ ਨੇੜਲੇ ਇਲਾਕਿਆਂ, ਗਿੱਦੜਬਾਹਾ ਅਤੇ ਰਾਜਸਥਾਨ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਪਹੁੰਚੀਆਂ।


rajwinder kaur

Content Editor

Related News