ਪੜ੍ਹਾਈ ਤੋਂ ਵਾਂਝੇ ਵਿਦਿਆਰਥੀਆਂ ਨੇ ਕਾਲਜ ਦੇ ਗੇਟ ਅੱਗੇ ਲਗਾਇਆ ਧਰਨਾ

10/17/2018 11:27:48 AM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ 'ਤੇ ਸਥਿਤ ਭਾਈ ਮਹਾਂ ਸਿੰਘ ਕਾਲਜ 'ਚ ਪੜ੍ਹਾਈ ਨਾ ਹੋਣ 'ਤੇ ਕਾਲਜ ਦੇ ਵਿਦਿਆਰਥੀਆਂ ਨੇ ਗੇਟ ਬੰਦ ਕਰਕੇ ਧਰਨਾ ਲਗਾਇਆ। ਧਰਨਾ ਦਿੰਦਿਆਂ ਉਨ੍ਹਾਂ ਮੰਗ ਕੀਤੀ ਅਧਿਆਪਕਾਂ ਨੂੰ ਤਨਖਾਹ ਦੇ ਕੇ ਉਨ੍ਹਾਂ ਦੀ ਬੰਦ ਹੋਈ ਪੜ੍ਹਾਈ ਮੁੜ ਸ਼ੁਰੂ ਕੀਤੀ ਜਾਵੇ। 

ਵਰਨਣਯੋਗ ਹੈ ਕਿ ਕਾਲਜ ਮੈਨੇਜਮੈਂਟ ਨੇ ਅਧਿਆਪਕਾਂ ਨੂੰ ਕਰੀਬ 10 ਮਹੀਨਿਆ ਤੋਂ ਤਨਖਾਹ ਨਹੀਂ ਦਿੱਤੀ, ਜਿਸ ਕਾਰਨ ਇਕ ਹਫਤੇ ਤੋਂ ਉਕਤ ਅਧਿਆਪਕ ਵਿਦਿਆਰਥੀਆਂ ਦੇ ਲੈਕਚਰ ਨਹੀਂ ਲਾ ਰਹੇ। ਵਿਦਿਆਰਥੀਆਂ ਨੇ ਕਿਹਾ ਕਿ ਜਦ ਤੱਕ ਅਧਿਆਪਕਾਂ ਨੂੰ ਤਨਖਾਹ ਨਹੀਂ ਮਿਲਦੀ ਅਤੇ ਸਾਡੀ ਪੜ੍ਹਾਈ ਮੁੜ ਸ਼ੁਰੂ ਨਹੀਂ ਹੁੰਦੀ ਉਸ ਸਮੇਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਧਰ ਦੇਰ ਰਾਤ ਧਰਨੇ 'ਤੇ ਪਹੁੰਚੇ ਕਾਲਜ ਦੇ ਪ੍ਰਿੰਸੀਪਲ ਕੁਲਦੀਪ ਪਾਹਵਾ ਨੇ ਵਿਦਿਆਰਥੀਆਂ ਨੂੰ ਇਕ ਹਫਤੇ 'ਚ ਇਸ ਮਸਲੇ ਦਾ ਹਲ ਕਰਨ ਦਾ ਵਾਅਦਾ ਕਰਦਿਆਂ ਧਰਨਾ ਚੁੱਕਵਾ ਦਿੱਤਾ।