ਸ੍ਰੀ ਮੁਕਤਸਰ ਸਾਹਿਬ 'ਚ ਦੋਹਰਾ ਕਤਲ ਕਾਂਡ, 2 ਵਿਅਕਤੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
Saturday, Feb 07, 2026 - 10:49 AM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਅਧੀਨ ਪੈਂਦੇ ਪਿੰਡ ਕੋਠੇ ਦਸਮੇਸ਼ ਨਗਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਾਣੀ ਦੇ ਖਾਲ ਨੂੰ ਲੈ ਕੇ 2 ਧਿਰਾਂ ਵਿਚਕਾਰ ਖੂਨੀ ਝੜਪ ਹੋ ਗਈ, ਜਿਸ ਦੌਰਾਨ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ 3 ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ
ਜਾਣਕਾਰੀ ਮੁਤਾਬਕ ਦੋਵਾਂ ਧਿਰਾਂ ਦਾ ਪਾਣੀ ਦੀ ਵਾਰੀ ਨੂੰ ਲੈ ਕੇ ਰੌਲਾ ਚੱਲ ਰਿਹਾ ਸੀ। ਇਕ ਨਵਾਂ ਪਾਣੀ ਦਾ ਖਾਲ ਘਰਾਂ ਦੇ ਸਾਹਮਣੇ ਬਣਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਦੋਵੇਂ ਧਿਰਾਂ ਵਿਚ ਟਕਰਾਅ ਹੋ ਗਿਆ। ਇਸ ਦੌਰਾਨ ਹੋਈ ਲੜਾਈ ਨੇ ਖੂਨੀ ਰੂਪ ਧਾਰਨ ਕਰ ਲਿਆ। ਇਸ ਦੌਰਾਨ ਨਿਰਮਲ ਸਿੰਘ ਅਤੇ ਬਲਜੀਤ ਸਿੰਘ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਘਟਨਾ ਸਥਾਨ 'ਤੇ ਪਹੁੰਚ ਗਈ। ਪੁਲਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਜਾਂਚ ਤੋਂ ਬਾਅਦ ਹੀ ਇਸ ਗੱਲ ਦਾ ਪਤਾ ਲੱਗ ਸਕਦਾ ਹੈ ਕਿ ਦੋਵਾਂ ਵਿਅਕਤੀਆਂ ਦਾ ਕਤਲ ਕਿਵੇਂ ਹੋਇਆ।
ਇਹ ਵੀ ਪੜ੍ਹੋ : ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਕ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
