ਸੂਬਾ ਪੱਧਰੀ ਮੀਟਿੰਗ ਦੌਰਾਨ ਸਿਹਤ ਸੰਘਰਸ਼ ਕਮੇਟੀ ਨੇ ਬਜਾਇਆ ਤਿੱਖੀ ਲੜਾਈ ਦਾ ਬਿਗੁਲ

08/01/2020 11:36:04 PM

ਸੰਦੌੜ/ਮਲੇਰਕੋਟਲਾ,(ਰਿਖੀ/ਜਹੂਰ) : ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਮਲੇਰਕੋਟਲਾ ਵਿਖੇ ਹੋਈ। ਜਿਸ ਵਿੱਚ ਸਿਹਤ ਵਿਭਾਗ 'ਚ ਹੱਕੀ ਮੰਗਾਂ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਗਿਆ। ਕਮੇਟੀ ਦੇ ਕੰਨਵੀਨਰ ਕੁਲਵੀਰ ਸਿੰਘ ਮੋਗਾ ਅਤੇ ਗੁਲਜ਼ਾਰ ਖਾਨ ਨੇ ਦੱਸਿਆ ਕਿ ਕਮੇਟੀ ਵੱਲੋਂ ਪਿਛਲੇ ਸਮੇਂ ਨਵਨਿਯੁਕਤ 1263 ਹੈਲਥ ਵਰਕਰਾਂ ਦਾ ਪਰਖ ਕਾਲ ਸਮਾ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰਨ ਅਤੇ ਠੇਕੇ 'ਤੇ ਕੰਮ ਕਰ ਰਹੀਆਂ ਫੀਮੇਲ ਵਰਕਰਾਂ ਨੂੰ ਰੈਗੂਲਰ ਕਰਨ ਅਤੇ ਬਾਕੀ ਸਾਰੇ ਸਿਹਤ ਕਾਮਿਆਂ ਨੂੰ ਕੋਵਿਡ ਵਿੱਚ ਕੰਮ ਕਰਨ 'ਤੇ ਵਿਸ਼ੇਸ਼ ਭੱਤਾ ਦੇਣ ਦੀਆਂ ਮੁੱਖ ਮੰਗਾਂ ਸਬੰਧੀ ਵਿਰੋਧੀ ਧਿਰ ਦੇ ਵਿਧਾਇਕਾਂ ਰਾਹੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ ਸਨ।

ਸਿਵਲ ਸਰਜਨਾਂ ਨੂੰ ਮੰਗ ਪੱਤਰ ਦਿੱਤੇ ਗਏ ਸਨ ਤੇ 24 ਜੁਲਾਈ ਤੋਂ ਪੰਜਾਬ ਭਰ ਦੇ ਵਿੱਚ ਲੜੀਵਾਰ ਭੁੱਖ ਹੜਤਾਲ ਚੱਲ ਰਹੀ ਹੈ ਪਰ ਸਰਕਾਰ ਦੇ ਕੰਨੀ ਜੂੰਅ ਨਹੀਂ ਸਰਕੀ। ਇਸ ਲਈ 5 ਅਗਸਤ ਨੂੰ ਪੰਜਾਬ ਭਰ ਦੇ ਵਿੱਚ ਦੁਪਿਹਰ ਬਾਰਾਂ ਤੋਂ ਦੋ ਵਜੇ ਤੱਕ ਸਾਰੀਆਂ ਸਿਹਤ ਸੇਵਾਵਾਂ ਠੱਪ ਕਰਕੇ ਬਲਾਕ ਪੱਧਰੀ ਮੀਟਿੰਗਾਂ ਕਰਕੇ ਸਰਕਾਰ ਵਿਰੁੱਧ ਰੋਸ ਦਾ ਇਜ਼ਹਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 7 ਅਗਸਤ ਨੂੰ ਪੰਜਾਬ ਭਰ ਦੇ ਸਿਵਲ ਹਸਪਤਾਲਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਜਿਸ ਸਬੰਧੀ ਬਲਾਕ ਪੱਧਰ 'ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਗੁਲਜ਼ਾਰ ਖਾਂ ਸੰਗਰੂਰ, ਜਰਨੈਲ ਸਿੰਘ ਬਰਨਾਲਾ, ਨਿਰਪਾਲ ਸਿੰਘ ਕੌਹਰੀਆਂ, ਕਰਮਦੀਨ ਸੰਗਰੂਰ, ਕੇਵਲ ਸਿੰਘ ਅਮਰਗੜ੍ਹ, ਸੁਖਪਾਲ ਸਿੰਘ, ਲਖਵਿੰਦਰ ਸਿੰਘ ਬਰਨਾਲਾ, ਅਸ਼ੋਕ ਕੁਮਾਰ, ਅਮਰੀਕ ਸਿੰਘ, ਨੀਰਜ ਕੁਮਾਰ, ਜਰਨੈਲ ਸਿੰਘ ਕੌਹਰੀਆਂ, ਗੁਰਵਿੰਦਰ ਸਿੰਘ, ਅਮਰੀਕ ਸਿੰਘ ਆਦਿ ਆਗੂ ਹਾਜ਼ਰ ਸਨ।
 


Deepak Kumar

Content Editor

Related News