ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਹਿੱਤ ਸੂਬਾ ਪੱਧਰੀ ਛਾਪੇਮਾਰੀ

06/17/2019 1:07:48 AM

ਚੰਡੀਗਡ਼੍ਹ, (ਸ਼ਰਮਾ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ’ਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਸਾਂਝੇ ਤੌਰ ’ਤੇ ਸੂਬਾ ਪੱਧਰੀ ਛਾਪੇਮਾਰੀਆਂ ਕੀਤੀਆਂ ਗਈਆਂ। ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਕੇ. ਐੱਸ. ਪੰਨੂੰ ਨੇ ਦਿੱਤੀ। ਪੰਨੂੰ ਨੇ ਦੱਸਿਆ ਕਿ ਕਰੀਬ 500 ਦੁਕਾਨਾਂ/ਯੂਨਿਟਾਂ ’ਚ ਅਜਿਹੀਆਂ ਅਚਨਚੇਤ ਛਾਪੇਮਾਰੀਆਂ ਕੀਤੀਆਂ ਗਈਆਂ, ਜਿਸ ਦੌਰਾਨ 200 ਉਲੰਘਣਾ ਦੇ ਮਾਮਲੇ ਸਾਹਮਣੇ ਆਏ। ਇਸ ਦੌਰਾਨ ਮੌਕੇ ’ਤੇ ਹੀ 1 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਅਤੇ 179 ਚਲਾਨ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ 4000 ਕਿਲੋ ਦੇ ਕਰੀਬ ਪਲਾਸਟਿਕ ਦੇ ਲਿਫਾਫੇ ਇਨ੍ਹਾਂ ਛਾਪੇਮਾਰੀਆਂ ਦੌਰਾਨ ਜ਼ਬਤ ਕੀਤੇ ਗਏ, ਜਿਨ੍ਹਾਂ ’ਚੋਂ 1100 ਕਿਲੋ ਲਿਫਾਫੇ ਇਕੱਲੇ ਜ਼ਿਲਾ ਫਤਿਹਗਡ਼੍ਹ ਸਾਹਿਬ ਤੋਂ ਹੀ ਬਰਾਮਦ ਹੋਏ।


Bharat Thapa

Content Editor

Related News