ਫਿਰੋਜ਼ਪੁਰ ਐੱਸ.ਟੀ.ਐੱਫ. ਨੇ 2 ਕਥਿਤ ਤਸਕਰਾਂ ਨੂੰ 50 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਣੇ ਕੀਤਾ ਗ੍ਰਿਫ਼ਤਾਰ

09/18/2020 12:40:08 PM

ਫਿਰੋਜ਼ਪੁਰ (ਕੁਮਾਰ): ਐੱਸ.ਟੀ.ਐੱਫ ਫਿਰੋਜ਼ਪੁਰ ਨੇ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ 'ਚ 2 ਕਥਿਤ ਤਸਕਰਾਂ ਨੂੰ 50 ਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਗੁਪਤਾ ਸੂਚਨਾ ਮਿਲੀ ਸੀ ਕਿ ਪੁਸ਼ਪੇਂਦਰ ਸਿੰਘ ਉਰਫ਼ ਭੇਜਾ ਅਤੇ ਅਮਨਦੀਪ ਸਿੰਘ ਉਰਫ਼ ਅਮਨਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ ਅਤੇ ਅੱਜ ਵੀ ਮੋਟਰਸਾਈਕਲ 'ਤੇ ਹੈਰੋਇਨ ਵੇਚਣ ਦੇ ਲਈ ਆ ਰਹੇ ਸਨ।

ਇਹ ਵੀ ਪੜ੍ਹੋ:  ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ ,ਅਣਜਾਣ ਵਿਅਕਤੀਆਂ ਨੇ ਜੇਲ੍ਹ ਅੰਦਰ ਸੁੱਟਿਆ ਇਹ ਸਾਮਾਨ

ਸਪੈਸ਼ਲ ਟਾਸਕ ਫੋਰਸ ਦੀ ਪੁਲਸ ਵਲੋਂ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ 'ਚ ਨਾਕਾਬੰਦੀ ਕਰਦੇ ਹੋਏ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਮਨੀ ਮਿਲੀ। ਇਸ ਫੜ੍ਹੀ ਗਈ ਹੈਰੋਇਨ ਦੀ ਕੌਮਾਂਤੀਰ ਬਾਜ਼ਾਰ 'ਚ ਕੀਮਤ ਕਰੀਬ 25 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਬਰਾਮਦਗੀ ਨੂੰ ਲੈ ਕੇ ਪੁਲਸ ਵਲੋਂ ਥਾਣਾ ਘਲਲ ਖੁਰਦ 'ਚ ਫੜ੍ਹੇ ਗਏ ਦੋਵਾਂ ਵਿਅਕਤੀਆਂ ਦੇ ਖਿਲਾਫ ਐਂਨ.ਡੀ.ਪੀ.ਸੀ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਅਤੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਰਾਜਨੀਤਿਕ ਆਗੂਆਂ ਦੀ ਸੋਸ਼ਲ ਮੀਡੀਆ ਮੁਹਿੰਮ, ਜਨਾਨੀਆਂ ਦੀਆਂ ਜਾਅਲੀ ਆਈ.ਡੀ.ਬਣਾ ਕੇ ਸਿਆਸਤ ਚਮਕਾਉਣ 'ਚ ਲੱਗੇ


Shyna

Content Editor

Related News