ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਵਾਲਾ ਤਸਕਰ STF ਨੇ 35 ਕਰੋੜ ਦੀ ਹੈਰੋਇਨ ਸਣੇ ਕੀਤਾ ਕਾਬੂ
Thursday, Jan 18, 2024 - 11:05 PM (IST)

ਫਿਰੋਜ਼ਪੁਰ (ਕੁਮਾਰ)- ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਐੱਸ.ਟੀ.ਐੱਫ. ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐੱਸ.ਟੀ.ਐੱਫ. ਫਿਰੋਜ਼ਪੁਰ ਰੇਂਜ ਦੇ ਏ.ਆਈ.ਜੀ. ਵਿਸ਼ਾਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਰਾਜਬੀਰ ਸਿੰਘ ਡੀ.ਐੱਸ.ਪੀ. ਫਿਰੋਜਪੁਰ ਰੇਂਜ ਦੀ ਅਗਵਾਈ ਹੇਠ ਏ.ਐੱਸ.ਆਈ. ਬਲਕਾਰ ਸਿੰਘ ਤੇ ਉਨ੍ਹਾਂ ਦੇ ਸਾਥੀ ਪੁਲਸ ਕਰਮਚਾਰੀਆਂ ਨੇ ਵੱਡੀ ਕਾਰਵਾਈ ਕੀਤੀ ਹੈ।
ਉਨ੍ਹਾਂ ਨਸ਼ਾ ਤਸਕਰ ਸੁਖਵੰਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਚੱਕ ਬਜੀਦਾ ਉਰਫ਼ ਟਾਹਲੀ ਵਾਲਾ ਥਾਣਾ ਸਦਰ ਜਲਾਲਾਬਾਦ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਮੋਟਰਸਾਈਕਲ 'ਤੇ ਹੈਰੋਇਨ ਦੀ ਸਪਲਾਈ ਕਰਨ ਲਈ ਜਾਂਦੇ ਸਮੇਂ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਐੱਸ.ਟੀ.ਐੱਫ. ਐੱਸ.ਏ.ਐੱਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੂਨੀ ਸਵੀਟ ਸ਼ਾਪ ਲੁੱਟਣ ਆਏ ਲੁਟੇਰਿਆਂ ਨੇ ਚਲਾਈ ਗੋਲੀ, ਘਟਨਾ CCTV 'ਚ ਹੋਈ ਕੈਦ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏ.ਆਈ.ਜੀ. ਐੱਸ.ਟੀ.ਐੱਫ. ਅਤੇ ਡੀ.ਐੱਸ.ਪੀ. ਫਿਰੋਜ਼ਪੁਰ ਰੇਂਜ ਨੇ ਦੱਸਿਆ ਕਿ ਮੁਲਜ਼ਮ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਵੰਤ ਸਿੰਘ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਂਦਾ ਸੀ ਅਤੇ ਇਹ ਹੈਰੋਇਨ ਵੀ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁਖਵੰਤ ਸਿੰਘ ਨੂੰ ਡਰੋਨ ਰਾਹੀਂ ਭੇਜੀ ਗਈ ਸੀ। ਇਹ ਹੈਰੋਇਨ ਉਸ ਨੇ ਅੱਗੇ ਸਪਲਾਈ ਕਰਨੀ ਸੀ ਪਰ ਐੱਸ.ਟੀ.ਐੱਫ. ਦੀ ਟੀਮ ਨੇ ਇਸ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਦੇ ਸਾਰੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।
ਇਹ ਵੀ ਪੜ੍ਹੋ- ਬੈਂਕ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਬੈਂਕ ਤੋਂ ਲਿਆ 25 ਲੱਖ ਦਾ ਕਰਜ਼ਾ, 16 ਖ਼ਿਲਾਫ਼ ਮਾਮਲਾ ਦਰਜ, 6 ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਐੱਸ.ਟੀ.ਐੱਫ. ਦੁਆਰਾ ਇਸ ਨਸ਼ਾ ਤਸਕਰ ਦੇ ਲਿੰਕ ਟਰੇਸ ਕਰਕੇ ਇਸ ਦੇ ਨਾਲ ਇਸਦੇ ਹੋਰ ਸਾਥੀਆਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਇਸ ਪਾਸੋਂ ਹੋਰ ਪੁੱਛਗਿਛ ਕੀਤੀ ਜਾਵੇਗੀ। ਜਾਣਕਾਰੀ ਦੇ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 35 ਕਰੋੜ ਰੁਪਏ ਦੱਸੀ ਜਾਂਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8