STF ਵੱਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ

02/21/2020 12:03:45 AM

ਮੋਗਾ, (ਆਜ਼ਾਦ)- ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਐੱਸ. ਟੀ. ਐੱਫ. ਮੋਗਾ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰ ਕੇ ਉਸ ਦੇ ਕੋਲੋਂ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਦੇਰ ਸ਼ਾਮ ਪਿੰਡ ਭੋਇਪੁਰ ਦੇ ਕੋਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮਲਕੀਤ ਸਿੰਘ ਉਰਫ ਮੀਤਾ ਨਿਵਾਸੀ ਪਿੰਡ ਭੋਇਪੁਰ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਉਹ ਹੈਰੋਇਨ ਦੀ ਸਪਲਾਈ ਕਰਨ ਦੇ ਲਈ ਜਾ ਰਿਹਾ ਹੈ, ਜਿਸ ’ਤੇ ਅਸੀਂ ਨਾਕਾਬੰਦੀ ਕਰ ਕੇ ਉਸ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਹੈ। ਤਲਾਸ਼ੀ ਲੈਣ ’ਤੇ ਉਸਦੇ ਕੋਲੋਂ 10 ਗ੍ਰਾਮ ਹੈਰੋਇਨ ਦੇ ਇਲਾਵਾ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਕਥਿਤ ਦੋਸ਼ੀ ਦੇ ਖਿਲਾਫ ਥਾਣਾ ਧਰਮਕੋਟ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਸਦਾ ਦੋ ਦਿਨ ਦਾ ਪੁਲਸ ਰਿਮਾਂਡ ਦਿੱਤਾ। ਉਨਾਂ ਕਿਹਾ ਕਿ ਉਕਤ ਮਾਮਲੇ ਵਿਚ ਕਥਿਤ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਕਈ ਵਿਅਕਤੀਆਂ ਦੇ ਸ਼ਿਕੰਜੇ ਵਿਚ ਆਉਣ ਦੀ ਸੰਭਾਵਨਾ ਹੈ।

Bharat Thapa

This news is Content Editor Bharat Thapa