STF ਲੁਧਿਆਣਾ ਵੱਲੋਂ 10 ਕਰੋੜ ਤੋਂ ਵਧੇਰੇ ਦੀ ਹੈਰੋਇਨ ਸਣੇ 4 ਗ੍ਰਿਫਤਾਰ
Thursday, Jan 23, 2020 - 04:50 PM (IST)
ਲੁਧਿਆਣਾ (ਨਰਿੰਦਰ) : ਐੱਸ.ਟੀ.ਐੱਫ. ਲੁਧਿਆਣਾ ਰੇਂਜ ਵੱਲੋਂ 4 ਨੌਜਵਾਨਾਂ ਨੂੰ 2 ਕਿਲੋ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ, ਜਦੋਂਕਿ ਇਨ੍ਹਾਂ ਦਾ ਪੰਜਵਾਂ ਸਾਥੀ ਦੌੜਨ ਵਿਚ ਕਾਮਯਾਬ ਹੋ ਗਿਆ। ਬਰਾਮਦ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਕਰੀਬ 10 ਕਰੋੜ ਤੋਂ ਵਧੇਰੇ ਦੱਸੀ ਜਾ ਰਹੀ ਹੈ।
ਪ੍ਰੈਸ ਕਾਨਫਰੰਸ ਦੌਰਾਨ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਟਿੱਬਾ ਨਹਿਰ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਲੈਂਸਰ ਕਾਰ ਆਉਂਦੀ ਦਿਖਾਈ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 2 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਰ ਵਿਚ 5 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 4 ਨੂੰ ਕਾਬੂ ਕਰ ਲਿਆ ਗਿਆ, ਜਦਕਿ ਇਨ੍ਹਾਂ ਦਾ ਪੰਜਵਾਂ ਸਾਥੀ ਦੌੜਨ ਵਿਚ ਕਾਮਯਾਬ ਹੋ ਗਿਆ। ਫੜੇ ਗਏ ਨੌਜਵਾਨਾਂ 'ਤੇ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਹਨ।