ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ''ਤੇ ਮੁਹੱਈਆ ਕਰਵਾਈ ਜਾ ਰਹੀ ਹੈ ਸਬਸਿਡੀ

08/20/2020 5:28:15 PM

ਮਾਨਸਾ (ਮਿੱਤਲ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪ੍ਰਮੋਸ਼ਨ ਆਫ ਐਗਰੀਕਲਚਰ ਮੈਕੇਨਾਈਜੇਸ਼ਨ ਫਾਰ ਇਨ ਸੀਟੂ ਆਫ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ 2020-21 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਾਉਣੀ 2020 ਦੌਰਾਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਹੀ ਸੰਭਾਲਣ ਵਾਲੀਆਂ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਬਾਹਰ ਕੱਢਣ ਵਾਲੀਆਂ ਖੇਤੀਬਾੜੀ ਮਸ਼ੀਨਾ ਨੂੰ ਉਪਦਾਨ 'ਤੇ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।

ਸ਼ੂਗਰ ਦੇ ਮਰੀਜ਼ ਕੀ ਖਾਣ ਤੇ ਕਿੰਨਾਂ ਵਸਤੂਆਂ ਤੋਂ ਕਰਨ ਤੋਬਾ, ਜਾਣਨ ਲਈ ਪੜ੍ਹੋ ਇਹ ਖ਼ਬਰ

ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾ, ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ, ਰਜਿਸਟਰਡ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ, ਫਾਰਮਰ ਪ੍ਰੋਡਿਉਸਰ ਸੰਸਥਾਵਾਂ ਲਈ 80 ਫੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫੀਸਦੀ ਸਬਸਿਡੀ ਦੀ ਦਰ 'ਤੇ ਸੁਪਰ ਐੱਸ.ਐੱਮ.ਐੱਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ, ਸ਼ਰੈਡਰ, ਮਲਚਰ, ਹਾਈਡਰੋਲਿਕ ਰਿਵਰਸੀਬਲ ਐੱਮ.ਬੀ.ਪਲੋਅ, ਜੀਰੋ ਟਿੱਲ-ਡਰਿੱਲ, ਸੁਪਰ ਸੀਡਰ, ਬੇਲਰ, ਰੈਕ ਅਤੇ ਕਰਾਪ ਰੀਪਰ ਦੀਆਂ ਅਰਜ਼ੀਆਂ ਲੈਣ ਦੀ ਆਖਰੀ ਮਿਤੀ 17 ਅਗਸਤ 2020 ਸੀ। ਹੁਣ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ 24 ਅਗਸਤ 2020 ਕਰ ਦਿੱਤੀ ਗਈ ਹੈ। 

ਜੇਕਰ ਤੁਸੀਂ ਵੀ ਸਲਾਦ ‘ਚ ਖੀਰਾ ਤੇ ਟਮਾਟਰ ਇਕੱਠੇ ਖਾ ਰਹੇ ਹੋ ਤਾਂ ਹੋ ਜਾਓ ਸਾਵਧਾਨ, ਜਾਣੋ ਕਿਉਂ

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਉਪਰੋਕਤ ਮਸ਼ੀਨਾਂ ਦੀਆਂ ਅਰਜ਼ੀਆਂ ਸਬੰਧਤ ਬਲਾਕ ਦੇ ਖੇਤੀਬਾੜੀ ਦਫਤਰ ਵਿਖੇ ਭਾਰਤ ਸਰਕਾਰ ਦੇ ਪੋਰਟਲ 'ਤੇ ਆਨ-ਲਾਈਨ ਕਰਵਾ ਕੇ ਜਮਾਂ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਅਫਸਰ ਅਤੇ ਜ਼ਿਲ੍ਹਾ ਪੱਧਰ 'ਤੇ ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਪ੍ਰਭਦੀਪ ਸਿੰਘ ਜਾਂ ਜੂਨੀਅਰ ਤਕਨੀਸ਼ੀਅਨ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Ganesh Chaturthi 2020 : 126 ਸਾਲਾਂ ਬਾਅਦ ਬਣਿਆ ਇਹ ਯੋਗ, ਜਾਣੋ ਕਿਨ੍ਹਾਂ ਰਾਸ਼ੀਆਂ ਲਈ ਹੈ ਸ਼ੁੱਭ


rajwinder kaur

Content Editor

Related News