ਪਰਾਲੀ ਨੂੰ ਅੱਗ ਲਗਾਉਣ ਵਾਲਿਆਂ 'ਤੇ ਧੂਰੀ ਪ੍ਰਸ਼ਾਸਨ ਹੋਇਆ ਸਖਤ (ਵੀਡੀਓ)

11/13/2019 12:45:31 PM

ਧੂਰੀ (ਦਵਿੰਦਰ)—ਪਰਾਲੀ ਨੂੰ ਅੱਗ ਲਗਾਉਣ ਵਾਲਿਆਂ 'ਤੇ ਧੂਰੀ ਪ੍ਰ੍ਰਸ਼ਾਸਨ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਸਬ-ਡਿਵੀਜ਼ਨ ਧੂਰੀ ਦੇ ਐੱਸ.ਡੀ.ਐੱਮ. ਸਤਵੰਤ ਸਿੰਘ ਵਲੋਂ ਆਪਣੇ ਪੂਰੇ ਸਟਾਫ ਸਮੇਤ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਉੱਥੇ ਹੀ ਆਪਣੇ ਸਟਾਫ ਨੂੰ ਹਦਾਇਤ ਦੇ ਦਿੱਤੀ ਹੈ ਕਿ ਜੇਕਰ ਕੋਈ ਵੀ ਪਰਾਲੀ ਸਾੜਨ ਵਾਲਿਆਂ ਦੀ ਸਹੀ ਰਿਪੋਰਟ ਨਹੀ ਦਿੱਤੀ ਗਈ ਤਾਂ ਉਸ ਤੇ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਡੀ.ਐੱਮ. ਸਤਵੰਤ ਸਿੰਘ ਨੇ ਕਿਹਾ ਕਿ ਧੂਰੀ ਸਬ-ਡਵੀਜਨ ਤੇ ਸ਼ੇਰਪੁਰ 'ਚ ਕਰੀਬ 28 ਦੇ ਕਰੀਬ ਅੱਗ ਲਗਾਉਣ ਵਾਲਿਆਂ ਤੇ ਪਰਚੇ ਦਰਜ ਕਰ ਚੁੱਕੇ ਹਾਂ, ਜਿਨ੍ਹਾਂ 'ਚੋਂ 15 ਦੇ ਕਰੀਬ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਪਿੰਡ 'ਚ 2 ਪਟਵਾਰੀਆਂ ਦੀ ਟੀਮ ਨਿਗਰਾਨੀ ਕਰ ਰਹੀ ਹੈ ਅਤੇ ਜੇਕਰ ਕੋਈ ਪਰਾਲੀ ਨੂੰ ਅੱਗ ਲਗਾਉਂਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਲਾਲ ਦਰਾਜ 'ਚ ਦਰਜ ਕੀਤੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਕਰਕੇ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ।

Shyna

This news is Content Editor Shyna