ਅਵਾਰਾ ਪਸ਼ੂ ਦੇ ਨਾਲ ਟਕਰਾਉਣ ''ਤੇ 26 ਸਾਲਾ ਨੌਜਵਾਨ ਦੀ ਮੌਤ

11/29/2020 11:39:25 AM

ਗੁਰੂਹਰਸਹਾਏ (ਆਂਵਲਾ): ਜੀ.ਟੀ. ਰੋਡ 'ਤੇ ਸਥਿਤ ਜੇ.ਐੱਨ. ਇੰਟਰਨੈਸ਼ਨਲ ਸਕੂਲ ਦੇ ਨੇੜੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੇ ਅੱਗੇ ਅਵਾਰਾ ਪਸ਼ੂ ਆ ਜਾਣ ਦੇ ਚੱਲਦੇ ਮੋਟਰਸਾਈਕਲ ਸਵਾਰ 26 ਸਾਲ ਦੇ ਨੌਜਵਾਨ ਜਸਪਾਲ ਪੁੱਤਰ ਕਾਲਾ ਸਿੰਘ ਵਾਸੀ ਸਵਤੰਤਰ ਨਗਰ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

26 ਸਾਲਾ ਨੌਜਵਾਨ ਜਸਪਾਲ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਸਵਤੰਤਰ ਨਗਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰੂਹਰਸਹਾਏ ਵਲੋਂ ਜਲਾਲਾਬਾਦ ਵੱਲ ਆਪਣੇ ਪਿੰਡ ਜਾ ਰਿਹਾ ਸੀ। ਰਸਤੇ 'ਚ ਮੋਟਰਸਾਈਕਲ ਦੇ ਅੱਗੇ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਮੋਟਰਸਾਈਕਲ ਦੀ ਟੱਕਰ ਹੋਣ ਦੇ ਬਾਅਦ ਇਹ ਨੌਜਵਾਨ ਉੱਥੇ ਸੜਕ 'ਤੇ ਡਿੱਗ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।


Shyna

Content Editor

Related News