ਅਵਾਰਾ ਪਸ਼ੂਆਂ ਦੇ ਹੱਲ ਲਈ ਕੀਤੀ ਜਾ ਰਹੀ ਭੁੱਖ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

09/16/2019 5:47:24 PM

ਮਾਨਸਾ (ਕ੍ਰਾਂਤੀ) - ਅਵਾਰਾ ਪਸ਼ੂਆਂ ਦੇ ਹੱਲ ਲਈ ਲੋਕਾਂ ਦੇ ਸਹਿਯੋਗ ਨਾਲ ਅਵਾਰਾ ਪਸ਼ੂ ਸੰਘਰਸ਼ ਕਮੇਟੀ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਧਰਨਾ ਅੱਜ ਚੌਥੇ ਦਿਨ 'ਚ ਸ਼ਾਮਲ ਹੋ ਗਿਆ ਹੈ। ਚੌਥੇ ਦਿਨ ਦਿੱਤੇ ਜਾ ਰਹੇ ਇਸ ਧਰਨੇ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੋਰ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲਿਅਤ ਕੀਤੀ, ਜਿਨ੍ਹਾਂ ਨੂੰ ਧਰਨਾਕਾਰੀਆਂ ਨੇ ਮੰਗ-ਪੱਤਰ ਸੌਂਪਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ 'ਤੇ ਭਟਕ ਰਹੇ ਆਵਾਰਾ ਪਸ਼ੂਆਂ ਨੇ ਕਹਿਰ ਪਾਇਆ ਹੋਇਆ ਹੈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਆਵਾਰਾ ਪਸ਼ੂਆਂ ਦੇ ਡਰ ਕਾਰਨ ਲੋਕਾਂ ਨੇ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰਿਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਸਰਕਾਰ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।

rajwinder kaur

This news is Content Editor rajwinder kaur