ਮਲੋਟ ’ਚ ਆਵਾਰਾ ਕੁੱਤਿਆਂ ਦਾ ਕਹਿਰ : 70 ਸਾਲਾ ਬਜ਼ੁਰਗ ਨੂੰ ਬੁਰੀ ਤਰ੍ਹਾਂ ਨੋਚਿਆ

Thursday, Mar 12, 2026 - 03:57 PM (IST)

ਮਲੋਟ ’ਚ ਆਵਾਰਾ ਕੁੱਤਿਆਂ ਦਾ ਕਹਿਰ : 70 ਸਾਲਾ ਬਜ਼ੁਰਗ ਨੂੰ ਬੁਰੀ ਤਰ੍ਹਾਂ ਨੋਚਿਆ

ਮਲੋਟ (ਜੁਨੇਜਾ) : ਮਲੋਟ ਸ਼ਹਿਰ ’ਚ ਆਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਵੇਰੇ ਕੈਂਪ ਇਲਾਕੇ ’ਚ ਫਾਇਰ ਬ੍ਰਿਗੇਡ ਗੇਟ ਕੋਲ ਸਥਿਤ ਇਕ ਢਾਬੇ ’ਤੇ ਸਬਜ਼ੀ ਲੈਣ ਗਏ ਬਜ਼ੁਰਗ ਰਜਿੰਦਰ ਕੁਮਾਰ (70), ਵਾਸੀ ਮਿਡਾ ਡਿੱਪੂ ਵਾਲੀ ਗਲੀ ਨੂੰ ਇਕ ਆਵਾਰਾ ਕੁੱਤੇ ਨੇ ਬੁਰੀ ਤਰ੍ਹਾਂ ਵੱਢ ਕੇ ਜ਼ਖਮੀ ਕਰ ਦਿੱਤਾ। ਕੁੱਤੇ ਨੇ ਹਮਲਾ ਕਰ ਕੇ ਰਜਿੰਦਰ ਕੁਮਾਰ ਦਾ ਬੁੱਲ੍ਹ ਵੱਢ ਲਿਆ। ਜ਼ਖਮੀ ਨੂੰ ਤੁਰੰਤ ਸਰਕਾਰੀ ਹਸਪਤਾਲ ਮਲੋਟ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਏਮਜ਼ ਬਠਿੰਡਾ ਰੈਫ਼ਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਇਸੇ ਥਾਂ ’ਤੇ ਪਿਛਲੇ ਇੱਕ ਮਹੀਨੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੀ ਸਮੇਤ ਚਾਰ ਵਿਅਕਤੀਆਂ ਨੂੰ ਕੁੱਤੇ ਆਪਣਾ ਸ਼ਿਕਾਰ ਬਣਾ ਚੁੱਕੇ ਹਨ, ਪਰ ਪ੍ਰਸ਼ਾਸਨ ਇਸ ਮਾਮਲੇ ਵਿੱਚ ਕੋਈ ਠੋਸ ਕਦਮ ਨਹੀਂ ਚੁੱਕ ਰਿਹਾ।

ਰਜਿੰਦਰ ਕੁਮਾਰ ਦੇ ਪੁੱਤਰ ਅਭੀ ਕੁਮਾਰ ਅਤੇ ਨੂੰਹ ਬੱਬੂ ਕੌਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ। ਸ਼ਹਿਰ ਨਿਵਾਸੀਆਂ ਵਿੱਚ ਇਸ ਘਟਨਾ ਤੋਂ ਬਾਅਦ ਭਾਰੀ ਰੋਸ ਅਤੇ ਦਹਿਸ਼ਤ ਦਾ ਮਾਹੌਲ ਹੈ।


author

Gurminder Singh

Content Editor

Related News