ਨਾਜਾਇਜ਼ ਮਾਈਨਿੰਗ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ, 30 ਦੇ ਕਰੀਬ ਟਰੈਕਟਰ-ਟਰਾਲੀਆਂ ਤੇ ਮਸ਼ੀਨਰੀ ਕੀਤੀ ਜ਼ਬਤ

Sunday, Aug 25, 2024 - 09:31 PM (IST)

ਜਲਾਲਾਬਾਦ (ਆਦਰਸ਼,ਜਤਿੰਦਰ)- ਪੁਲਸ ਚੌਕੀ ਘੁਬਾਇਆ ਦੇ ਨਜ਼ਦੀਕ ਪੈਂਦੇ ਪਿੰਡ ਸੁਖੇਰਾ ਬੋਦਲਾ ’ਚ ਠੇਕੇਦਾਰਾਂ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਵਿਭਾਗ ਦੀ ਵੱਡੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖੇਰਾ ਬੋਦਲਾ ਪਿੰਡ ’ਚ ਨਾਜਾਇਜ਼ ਰੇਤ ਦੀ ਖੁਦਾਈ ਚੱਲ ਰਹੀ ਸੀ ਅਤੇ ਵਿਭਾਗ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਠੇਕੇਦਾਰਾਂ ਵੱਲੋਂ ਸਰਕਾਰ ਨੂੰ ਕਰੋੜਾਂ ਰੁਪਏ ਦੇ ਚੂਨਾ ਲਗਾ ਕੇ ਕਾਫੀ ਡੂੰਘਾਈ ਤੱਕ ਮਾਈਨਿੰਗ ਕੀਤੀ ਜਾ ਰਹੀ ਹੈ।

ਇਹ ਵੀ ਸੂਚਨਾ ਸੀ ਕਿ ਜਿਸ ਖੱਡ ਵਿੱਚੋਂ ਰੇਤ ਕੱਢੀ ਜਾ ਰਹੀ ਸੀ ਉਹ ਦਿਨ-ਰਾਤ ਨਜਾਇਜ਼ ਤੌਰ ’ਤੇ ਚੱਲ ਰਹੀ ਸੀ। ਇਸ ਦੇ ਚੱਲਦਿਆਂ ਮਾਈਨਿੰਗ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਪੁਲਸ ਪ੍ਰਸ਼ਾਸਨ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ ਅਤੇ ਇਸ ਦੌਰਾਨ ਮੌਕੇ ’ਤੇ ਨਾਜਾਇਜ਼ ਮਾਈਨਿੰਗ ਕਰ ਰਹੇ 2 ਪੋਕਲਾਈਨ, 1 ਜੇ.ਸੀ.ਬੀ. ਅਤੇ ਨਾਜਾਇਜ਼ ਰੇਤ ਨਾਲ ਭਰੇ ਹੋਏ ਟਰੈਕਟਰ-ਟਰਾਲੀਆਂ ਅਤੇ ਹੋਰ ਵੱਡੇ ਘੋੜੇ ਟਰਾਲੇ ਵੀ ਵਾਹਨ ਬਰਾਮਦ ਕੀਤੇ ਗਏ ਅਤੇ ਇਹ ਵੀ ਪਤਾ ਲੱਗਿਆ ਹੈ ਕਿ ਉਪਰੋਕਤ ਨਾਜਾਇਜ਼ ਮਾਈਨਿੰਗ ਦੀ ਪਰਚੀ ਵੀ ਨਹੀ ਦਿੱਤੀ ਜਾਂਦੀ ਸੀ ਅਤੇ ਕੋਈ ਵੀ ਕੰਡਾ ਨਹੀਂ ਕੀਤਾ ਜਾਂਦਾ ਅਤੇ ਅਣਗਿਣਤ ਹੀ ਵਾਹਨਾਂ ’ਚ ਰੇਤ ਭਰੀ ਜਾ ਰਹੀ ਸੀ, ਜਿਸ ਕਾਰਨ ਓਵਰਲੋਡ ਵਾਹਨ ਹਰ ਰੋਜ਼ ਹਾਦਸਿਆਂ ਦਾ ਕਾਰਨ ਬਣੇ ਰਹੇ ਹਨ।  

PunjabKesari

ਇਹ ਵੀ ਪੜ੍ਹੋ- NRI 'ਤੇ ਗੋਲ਼ੀਆਂ ਚਲਾਉਣ ਵਾਲੇ ਦੋਵਾਂ ਮੁਲਜ਼ਮਾਂ ਦੀ ਹੋਈ ਪਛਾਣ, ਜਲੰਧਰ ਨਾਲ ਵੀ ਜੁੜੇ ਨੇ ਤਾਰ

ਕੀ ਕਹਿਣਾ ਹੈ ਡੀ.ਐੱਸ.ਪੀ. ਫ਼ਾਜ਼ਿਲਕਾ ਬਲਕਾਰ ਸਿੰਘ ਸੰਧੂ
ਪਿੰਡ ਸੁਖੇਰਾ ਬੋਦਲਾ ’ਚ ਚੱਲ ਰਹੀ ਗੈਰ ਕਾਨੂੰਨੀ ਖੱਡ ਬਾਰੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਡੀ.ਐੱਸ.ਪੀ. ਬਲਕਾਰ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਪਿੰਡ ਸੁਖੇਰਾ ਬੋਦਲਾ ’ਚ ਚੱਲ ਰਹੀ ਰੇਡ ਖੱਡ ’ਤੇ ਮਾਈਨਿੰਗ ਵਿਭਾਗ ਤੇ ਪੁਲਸ ਪ੍ਰਸਾਸ਼ਨ ਵੱਲੋਂ ਸਾਂਝੀ ਰੇਡ ਕੀਤੀ ਗਈ ਅਤੇ 30 ਦੇ ਕਰੀਬ ਵਾਹਨ ਕਬਜ਼ੇ ’ਚ ਲੈ ਗਏ ਹਨ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਪਾਸੋਂ ਉਨ੍ਹਾਂ ਨੂੰ ਰਿਪੋਰਟ ਦਿੱਤੀ ਜਾਵੇਗੀ ਤੇ ਪੁਲਸ ਪ੍ਰਸ਼ਾਸਨ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।  

ਕੀ ਕਹਿੰਦੇ ਹਨ ਜ਼ਿਲ੍ਹਾ ਮਾਈਨਿੰਗ ਅਫ਼ਸਰ ਗਿਤੇਸ਼ ਉਪਵੇਜਾ
ਇਸ ਮਾਮਲੇ ਸਬੰਧੀ ਜ਼ਿਲ੍ਹਾ ਮਾਈਨਿੰਗ ਅਫ਼ਸਰ ਗਿਤੇਸ਼ ਉਪਵੇਜਾ ਨਾਲ ਸਪੰਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੌਕੇ 'ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਜ਼ੀਰੋ ਟਾਲਰੈਂਸ ਨੂੰ ਧਿਆਨ ’ਚ ਰੱਖਦਿਆਂ ਇਹ ਕਾਰਵਾਈ ਕੀਤੀ ਗਈ ਹੈ ਕਾਨੂੰਨ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਅਤੇ ਕਿਸੇ ਨੂੰ ਬਖਸ਼ਿਆ ਨਹੀ ਜਾਵੇਗਾ।

PunjabKesari

ਇਹ ਵੀ ਪੜ੍ਹੋ- Love Marriage ਕਰਵਾਉਣ ਵਾਲੇ ਜੋੜੇ ਨੇ ਮੰਗੀ ਸੁਰੱਖਿਆ, ਅਦਾਲਤ ਨੇ ਉਨ੍ਹਾਂ 'ਤੇ ਹੀ ਕਰ'ਤੀ ਕਾਰਵਾਈ

ਕਿ ਕਹਿਣਾ ਹੈ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਦਾ
ਸ਼ਿਕਾਇਤਕਰਤਾ ਬਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਠੇਕੇਦਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਿਲ ਕੇ ਗੈਰ-ਕਾਨੂੰਨੀ ਢੰਗ ਨਾਲ ਜੇ.ਸੀ.ਬੀ. ਤੇ ਪੋਕਲਾਇਨ ਦੇ ਨਾਲ ਨਾਜਾਇਜ਼ ਮਾਈਨਿੰਗ ਕਰ ਰਹੇ ਹਨ, ਜਿਸ ਕਾਰਨ ਡੂੰਘਾਈ 60 ਫੁੱਟ ਦੇ ਕਰੀਬ ਪੁੱਜ ਚੁੱਕੀ ਹੈ ਅਤੇ ਠੇਕੇਦਾਰ ਸਰਕਾਰ ਨੂੰ ਚੂਨਾ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ ਸੀ ਤਾਂ ਉਸ ਦੇ ਬਾਾਅਦ ਵੀ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਿਆਨ ’ਚ ਇਹ ਮਾਮਲਾ ਲਿਆਂਦਾ ਤਾਂ ਪ੍ਰਸਾਸ਼ਨ ਹਰਕਤ ’ਚ ਆਇਆ ਹੈ। ਸ਼ਿਕਾਇਤਕਰਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੈਨੂੰ ਠੇਕੇਦਾਰ ਧਮਕੀਆਂ ਦੇ ਰਹੇ ਹਨ ਕਿ ਤੇਰੇ ਵਿਰੁੱਧ ਕੋਈ ਨਾ ਕੋਈ ਮਾਮਲਾ ਦਰਜ ਕਰਵਾ ਦੇਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰਾ ਜਾਂ ਮੇਰੇ ਪਰਿਵਾਰ ਦਾ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੇ ਜਿੰਮੇਵਾਰ ਰੇਤ ਮਾਈਨਿੰਗ ਠੇਕੇਦਾਰ ਹੋਣਗੇ।

ਇਹ ਵੀ ਪੜ੍ਹੋ- ਜਾਗਰੂਕ ਕਰਨ ਦੇ ਬਾਵਜੂਦ ਬੱਚਿਆਂ ਨੂੰ ਵਾਹਨ ਦੇਣ ਤੋਂ ਬਾਜ਼ ਨਹੀਂ ਆ ਰਹੇ ਮਾਪੇ, ਹੁਣ ਪੁਲਸ ਦਰਜ ਕਰੇਗੀ FIR

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


Harpreet SIngh

Content Editor

Related News