ਹਥਿਆਰਾਂ ਦੀ ਸਮੱਗਲਿੰਗ ਖ਼ਿਲਾਫ਼ ਸਖ਼ਤ ਕਾਰਵਾਈ, 4 ਪਿਸਤੌਲ, 7 ਜ਼ਿੰਦਾ ਰੌਂਦ ਤੇ ਮੈਗਜ਼ੀਨਾਂ ਬਰਾਮਦ
Thursday, Jun 25, 2026 - 04:49 PM (IST)
ਜਲਾਲਾਬਾਦ/ਫਾਜ਼ਿਲਕਾ (ਆਦਰਸ਼ ਜਤਿੰਦਰ, ਟੀਨੂੰ, ਸੁਮਿਤ)-ਫਾਜ਼ਿਲਕਾ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ. ਆਈ. ਏ ਫਾਜ਼ਿਲਕਾ ਦੀ ਟੀਮ ਨੇ ਨਾਜਾਇਜ਼ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4 ਨਾਜਾਇਜ਼ ਪਿਸਤੌਲ, ਮੈਗਜ਼ੀਨਾਂ ਅਤੇ 7 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।
ਕਪਤਾਨ ਪੁਲਸ ਫਾਜ਼ਿਲਕਾ ਤਰੁਨ ਰਤਨ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਅਤੇ ਉੱਪ ਕਪਤਾਨ ਪੁਲਸ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ. ਆਈ. ਏ. ਦੀ ਨਿਗਰਾਨੀ 'ਚ ਏ. ਐੱਸ. ਆਈ. ਰਣਜੀਤ ਸਿੰਘ ਦੀ ਟੀਮ ਵੱਲੋਂ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ’ਚ ਗਸ਼ਤ ਕੀਤੀ ਜਾ ਰਹੀ ਸੀ। 24 ਜੂਨ 2026 ਨੂੰ ਜਦੋਂ ਪੁਲਸ ਪਾਰਟੀ ਪਿੰਡ ਸੁਖੇਰਾ ਤੋਂ ਫੱਤੂ ਵਾਲਾ ਨੂੰ ਜਾਣ ਵਾਲੇ ਲਿੰਕ ਰੋਡ ’ਤੇ ਪੁੱਜੀ ਤਾਂ ਉੱਥੇ 2 ਸ਼ੱਕੀ ਨੌਜਵਾਨ ਵਿਖਾਈ ਦਿੱਤੇ, ਜੋ ਪੁਲਸ ਨੂੰ ਵੇਖ ਕੇ ਖਿਸਕਣ ਦੀ ਕੋਸ਼ਿਸ਼ ਕਰਦੇ ਹੋਏ ਕਾਬੂ ਕੀਤੇ ਗਏ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
ਫੜੇ ਗਏ ਵਿਅਕਤੀਆਂ ਦੀ ਪਛਾਣ ਹਰਨੇਕ ਸਿੰਘ ਉਰਫ਼ ਨੇਕੀ ਪੁੱਤਰ ਪ੍ਰੀਤਮ ਸਿੰਘ ਉਰਫ ਪ੍ਰੇਮ ਸਿੰਘ ਅਤੇ ਇਕ ਨਾਬਾਲਗ ਵਜੋਂ ਹੋਈ ਹੈ। ਦੋਵੇਂ ਪਿੰਡ ਫੱਤੂ ਵਾਲਾ, ਥਾਣਾ ਸਦਰ ਜਲਾਲਾਬਾਦ ਦੇ ਵਸਨੀਕ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ ਮੁਕੱਦਮਾ ਥਾਣਾ ਸਦਰ ਜਲਾਲਾਬਾਦ ’ਚ ਕੇਸ ਦਰਜ ਕਰ ਲਿਆ ਹੈ।
ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਬਰਾਮਦ ਅਸਲਾ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਇਆ ਗਿਆ ਸੀ। ਪੁਲਸ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲ ਰਹੀ ਹੈ ਅਤੇ ਰਿਮਾਂਡ ਹਾਸਲ ਕਰ ਕੇ ਡੂੰਘਾਈ ਨਾਲ ਜਾਂਚ ਕਰੇਗੀ। ਪੁਲਸ ਰਿਕਾਰਡ ਅਨੁਸਾਰ ਮੁੱਖ ਮੁਲਜ਼ਮ ਹਰਨੇਕ ਸਿੰਘ ਉਰਫ ਨੇਕੀ ਖਿਲਾਫ ਪਹਿਲਾਂ ਵੀ ਲੜਾਈ-ਝਗੜੇ ਅਤੇ ਕੁੱਟ-ਮਾਰ ਸਬੰਧੀ ਥਾਣਾ ਸਦਰ ਜਲਾਲਾਬਾਦ ’ਚ 3 ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ: ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
