ਚੋਰੀ ਦਾ ਸਾਮਾਨ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਡੀ.ਐੱਸ.ਪੀ ਸੰਧੂ

05/11/2022 4:14:17 PM

ਸਹਿਣਾ (ਧਰਮਿੰਦਰ ਸਿੰਘ) : ਰੋਜ਼ਾਨਾ ਚੋਰੀ ਦੀਆਂ ਘਟਨਾਵਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਚੋਰਾਂ ਖ਼ਿਲਾਫ਼ ਵੱਡੇ ਕਦਮ ਚੁੱਕੇ ਜਾ ਰਹੇ ਹਨ। ਡੀਐੱਸਪੀ ਗੁਰਵਿੰਦਰ ਸਿੰਘ ਸੰਧੂ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਸੀ। ਚੋਰੀ  ਦੀਆਂ ਘਟਨਾਵਾਂ ਰੋਕਣ ਲਈ ਸਬੰਧਤ ਪੁਲਸ ਥਾਣਿਆਂ ਨੂੰ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਚੋਰ ਕਬਾੜ ਦੀਆਂ ਦੁਕਾਨਾਂ ’ਤੇ ਬੇਖੌਫ ਹੋ ਕੇ ਚੋਰੀ ਕੀਤਾ ਮਹਿੰਗਾ ਸਾਮਾਨ ਕੌਡੀਆਂ ਦੇ ਭਾਅ ਵੇਚਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਮਾਲਵੇ ਦੇ ਰੁਪਿੰਦਰਪਾਲ ਸਿੰਘ ਨੂੰ ਮਿਲੀ ਭਾਰਤੀ ਹਾਕੀ ਟੀਮ ਦੀ ਕਪਤਾਨੀ, ਪਰਿਵਾਰ ’ਚ ਖ਼ੁਸ਼ੀ ਦਾ ਮਾਹੌਲ

ਇਸ ਮੌਕੇ ਡੀ.ਐੱਸ.ਪੀ ਗੁਰਵਿੰਦਰ ਸਿੰਘ ਸੰਧੂ ਨੇ ਸਖ਼ਤ ਹਦਾਇਤਾਂ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਚੋਰੀ ਕਰਦਾ ਜਾਂ ਚੋਰੀ ਦਾ ਸਾਮਾਨ ਖ਼ਰੀਦਦਾ ਅਤੇ  ਵੇਚਦਾ ਪਾਇਆ ਗਿਆ ਤਾਂ ਪੁਲਸ ਵਲੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਅਤੇ ਕਬਾੜ ਦੇ ਦੁਕਾਨਦਾਰਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਚੋਰੀ ਦਾ ਸਾਮਾਨ ਵੇਚਦਾ ਜਾਂ ਖਰੀਦਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਪੁਲਸ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਵੀ ਕਈ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਜ਼ੁਰਗਾਂ ਨੇ ਮਾਸੂਮ ਬੱਚੇ 'ਤੇ ਢਾਹਿਆ ਤਸ਼ੱਦਦ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਫੌਰੀ ਐਕਸ਼ਨ

ਜ਼ਿਕਰਯੋਗ ਹੈ ਕਿ ਇਲਾਕੇ ਅੰਦਰ ਚੋਰੀ ਕੀਤੇ ਮਹਿੰਗੇ ਸਾਮਾਨ ਨੂੰ ਕਬਾੜ ਰਾਹੀ ਅੱਗੇ ਵੱਡੇ ਪੈਮਾਨੇ ’ਤੇ ਵੇਚਿਆ ਜਾ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਵੱਲੋਂ ਕੀਤੀ ਸਖ਼ਤੀ ਨਾਲ ਚੋਰੀ ਦੀਆਂ ਘਟਨਾਵਾਂ ਰੁਕ ਸਕਦੀਆਂ ਹਨ ਜਿਸ ਨਾਲ ਲੋਕਾਂ ਦਾ ਨੁਕਸਾਨ ਹੋਣ ਤੋਂ ਬਚ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News