ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

Thursday, Nov 14, 2024 - 06:31 PM (IST)

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਧਰਮਕੋਟ (ਸਤੀਸ਼)-ਸਬ ਡਿਵੀਜ਼ਨ ਧਰਮਕੋਟ ਦੇ ਐੱਸ. ਡੀ. ਐੱਮ. ਹਿਮਾਂਸ਼ੂ ਗੁਪਤਾ ਵੱਲੋਂ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਅਪੀਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਇਸ ਸਬੰਧ ਵਿਚ ਲਗਾਤਾਰ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪੰਚਾਇਤਾਂ ਅਤੇ ਪਿੰਡਾਂ ਦੇ ਨੰਬਰਦਾਰਾਂ ਰਾਹੀਂ ਵੀ ਇਸ ਸਬੰਧ ਵਿਚ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਦੇ ਬਾਵਜੂਦ ਵੀ ਹਲਕੇ ਵਿਚ ਕਈ ਕਿਸਾਨਾਂ ਵੱਲੋਂ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ, ਜਿਸ ’ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਗਈ ਹੈ। ਅੱਜ ਇਸ ਸਬੰਧੀ ਜਾਣਕਾਰੀ ਦਿੰਦੇ ਹਿਮਾਂਸ਼ੂ ਗੁਪਤਾ ਐੱਸ. ਡੀ. ਐੱਮ. ਧਰਮਕੋਟ ਨੇ ਦੱਸਿਆ ਕਿ ਹੁਣ ਤੱਕ ਸਬ ਡਿਵੀਜ਼ਨ ਧਰਮਕੋਟ ਅਧੀਨ ਆਉਂਦੇ ਪਿੰਡਾਂ ਵਿਚ 45 ਕਿਸਾਨਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲ ਮਹਿਕਮੇ ਦੇ ਰਿਕਾਰਡ ਵਿਚ ਰੈੱਡ ਐਂਟਰੀ ਕੀਤੀ ਗਈ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਕਰਮਜੀਤ ਅਨਮੋਲ ਨਾਲ ਸਟੇਜ 'ਤੇ ਖੜ੍ਹ ਕੇ ਗਾਇਆ ਗਾਣਾ

ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਉਂਕਿ ਇਸ ਨਾਲ ਸਾਡੇ ਵਾਤਾਵਰਣ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ। ਇਸ ਨਾਲ ਉੱਠਣ ਵਾਲਾ ਧੂੰਆਂ ਸਾਡੀ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ। ਇਸ ਲਈ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਆਪਣੀ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਉਥੇ ਹੀ ਉਨ੍ਹਾਂ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪ੍ਰਸ਼ਾਸਨ ਦੇ ਧਿਆਨ ਵਿਚ ਆਵੇਗਾ ਤਾਂ ਉਸ ਕਿਸਾਨ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿਚ ਉਨ੍ਹਾਂ ਵੱਲੋਂ ਨੋਡਲ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਸਖ਼ਤ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਉਹ ਪਿੰਡਾਂ ਵਿਚ ਜਾ ਕੇ ਲਗਾਤਾਰ ਸਥਿਤੀ ’ਤੇ ਨਿਗਰਾਨੀ ਰੱਖਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਉਣ।

ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News