ਪਰਾਲੀ ਸਾੜਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Saturday, Oct 18, 2025 - 04:39 PM (IST)

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਪਰਾਲੀ ਸਾੜਨ ਦੇ ਦੋਸ਼ ਹੇਠ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੈਟੇਲਾਈਟ ਦੁਆਰਾ ਮਿਲੀ ਜਾਣਕਾਰੀ ਦੇ ਆਧਾਰ 'ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏਐੱਸਆਈ ਸੁਖਬੀਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਮੁੱਖ ਮੁਨਸ਼ੀ ਵੱਲੋਂ ਵਟਸਐਪ ''ਤੇ ਸ਼ਿਕਾਇਤ ਮਿਲੀ ਕਿ ਪਿੰਡ ਮਾਛੀਵਾੜਾ ਦੇ ਏਰੀਆ ਵਿਚ ਅਣਪਛਾਤੇ ਵਿਅਕਤੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਅੱਗ ਲਗਾਉਣ ਵਿਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਰਹੀ ਹੈ।