ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ’ਚ 4 ਕੇਸ ਦਰਜ

Friday, Nov 13, 2026 - 05:47 PM (IST)

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ’ਚ 4 ਕੇਸ ਦਰਜ

ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ 4 ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਪਹਿਲੇ ਮਾਮਲੇ ’ਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਪਿੰਡ ਰੋਂਗਲਾ ਅਤੇ ਦੂਜੇ ਮਾਮਲੇ ’ਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਬਖਸ਼ੀਵਾਲਾ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਤੀਜੇ ਮਾਮਲੇ ’ਚ ਥਾਣਾ ਸਦਰ ਪਟਿਆਲਾ ਨੇ ਖੇਤੀਬਾੜੀ ਵਿਭਾਗ ਦੇ ਕਲਸਟਰ ਅਫਸਰ ਹਰਪਾਲ ਸਿੰਘ ਦੀ ਸ਼ਿਕਾਇਤ ’ਤੇ ਸੁਨਿਆਰਹੇੜੀ ਨਿਵਾਸੀ ਹਰਦੀਪ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਇਸੇ ਤਰ੍ਹਾਂ ਚੌਥੇ ਮਾਮਲੇ ’ਚ ਐੱਸ. ਡੀ. ਐੱਮ. ਦਫਤਰ ਪਟਿਆਲਾ ਦੀ ਕਲਸਟਰ ਅਫਸਰ ਗੁਰਵੀਨ ਕੌਰ ਦੀ ਸ਼ਿਕਾਇਤ ’ਤੇ ਪਿੰਡ ਕਾਠਗੜ੍ਹ ਦੇ ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਬਖਸ਼ੀਸ਼ ਸਿੰਘ ਪੁੱਤਰ ਗੁਰਦਿਆਲ ਸਿੰਘ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ।


author

Gurminder Singh

Content Editor

Related News