ਪੀ. ਯੂ. ’ਚ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Sunday, Sep 15, 2024 - 12:18 AM (IST)

ਪਟਿਆਲਾ/ਸਨੌਰ, (ਜੋਸਨ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ’ਚ ਅੱਜ ਇਕ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਨੇ ਆਪਣੇ ਰੂਮ ਅੰਦਰ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ। ਮ੍ਰਿਤਕ ਵਿਦਿਆਰਥੀ ਸ਼ੁਭਮ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ ਵਿਦਿਆਰਥੀ ਸ਼ੁਭਮ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ ’ਤੇ ਸਥਿਤ ਕਮਰੇ ’ਚ ਰਹਿ ਰਿਹਾ ਸੀ। ਸਵੇਰੇ ਜਦੋਂ ਸ਼ੁਭਮ ਕਮਰੇ ’ਚੋਂ ਬਾਹਰ ਨਾ ਆਇਆ ਤਾਂ ਉਸ ਦੇ ਸਾਥੀਆਂ ਨੇ ਇਸ ਦੀ ਜਾਣਕਾਰੀ ਵਾਰਡਨ ਨੂੰ ਦਿੱਤੀ। ਉਪਰੰਤ ਜਦੋਂ ਕਮਰੇ ’ਚ ਦੇਖਿਆ ਤਾਂ ਸ਼ੁਭਮ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

ਘਟਨਾ ਬਾਰੇ ਪਤਾ ਲੱਗਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਅਜੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ ਪਰ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਅੰਦਰ ਮਾਹੌਲ ਕਾਫੀ ਗਮਗੀਨ ਹੋਇਆ ਪਿਆ ਹੈ।


Rakesh

Content Editor

Related News