CBSE ਦੇ 12ਵੀਂ ਕਲਾਸ ਦੇ ਨਤੀਜਿਆਂ ’ਚ ਅਕਾਲ ਅਕੈਡਮੀ ਰੀਥ ਖੇੜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

07/22/2022 5:02:12 PM

ਪਟਿਆਲਾ (ਬਿਊਰੋ) : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ ਸ਼ੁੱਕਰਵਾਰ ਨੂੰ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ। ਇਨ੍ਹਾਂ ਨਤੀਜਿਆਂ ’ਚ ਅਕਾਲ ਅਕੈਡਮੀ ਰੀਥ ਖੇੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ ਹਨ। ਸੀ. ਬੀ. ਐੱਸ. ਈ. ਵੱਲੋਂ ਲਈ ਗਈ ਪ੍ਰੀਿਖਆ ’ਚ ਇਸ ਸਕੂਲ ਦੇ 131 ਵਿਦਿਆਰਥੀ ਸਾਰੇ ਸਟ੍ਰੀਮਜ਼ ’ਚ ਹਾਜ਼ਰ ਹੋਏ। ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਸਟ ਡਵੀਜ਼ਨ ਨਾਲ ਪ੍ਰੀਖਿਆ ਪਾਸ ਕੀਤੀ ਅਤੇ ਪਾਸ ਪ੍ਰਤੀਸ਼ਤਤਾ 100 ਫੀਸਦੀ ਹੈ। ਵਿਦਿਆਰਥੀ ਅਭਿਜੀਤ ਸਿੰਘ ਨਾਨ-ਮੈਡੀਕਲ ’ਚੋਂ 98.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਟਾਪਰ ਬਣਿਆ, ਜਦਕਿ ਯੁਵਰਾਜ ਸਿੰਘ ਨੇ 97.4 ਫੀਸਦੀ ਅੰਕ ਪ੍ਰਾਪਤ ਕਰਕੇ ਮੈਡੀਕਲ ਸਟਰੀਮ ’ਚੋਂ ਟਾਪ ਕੀਤਾ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਰੂਪਾ ਤੇ ਕੁੱਸਾ ਦੇ ਐਨਕਾਊਂਟਰ ਨੂੰ ਲੈ ਕੇ FIR ’ਚ ਹੋਇਆ ਅਹਿਮ ਖ਼ੁਲਾਸਾ

ਇਸੇ ਤਰ੍ਹਾਂ ਵਿਦਿਆਰਥਣ ਸੁਖਪ੍ਰੀਤ ਕੌਰ ਕਾਮਰਸ ਸਟਰੀਮ ’ਚ 95.4 ਫੀਸਦੀ ਅੰਕ ਅਤੇ ਅੰਮ੍ਰਿਤਪਾਲ ਕੌਰ 93.6 ਫੀਸਦੀ ਅੰਕ ਲੈ ਕੇ ਹਿਊਮੈਨਿਟੀਜ਼ ’ਚ ਟਾਪਰ ਬਣੀ। 34/131 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 92 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਦੌਰਾਨ ਬਹੁਤ ਸਾਰੇ ਵਿਦਿਆਰਥੀਆਂ ਨੇ ਜੀਵ ਵਿਗਿਆਨ, ਭੂਗੋਲ ਅਤੇ ਸਰੀਰਕ ਸਿੱਖਿਆ ’ਚ 100 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ ਸ਼ਮਿੰਦਰ ਪਾਲ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ


Manoj

Content Editor

Related News