ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਖ਼ਰਾਬ ਆਟੇ ਦਾ ਖਾ ਰਹੇ ਖਾਣਾ, ਸਿਹਤ ਵਿਭਾਗ ਨੇ ਕੀਤੀ ਕਾਰਵਾਈ

Saturday, Dec 23, 2023 - 03:17 PM (IST)

ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਖ਼ਰਾਬ ਆਟੇ ਦਾ ਖਾ ਰਹੇ ਖਾਣਾ, ਸਿਹਤ ਵਿਭਾਗ ਨੇ ਕੀਤੀ ਕਾਰਵਾਈ

ਫ਼ਿਰੋਜ਼ਪੁਰ : ਪੰਜਾਬ ਭਰ ਇੰਨੀ ਦਿਨੀਂ ਮੈਰੀਟੋਰੀਅਸ ਸਕੂਲ ਚਰਚਾ ਵਿਸ਼ਾ ਬਣੇ ਹੋਏ ਹਨ। ਬੀਤੇ ਦਿਨੀਂ  ਭਵਾਨੀਗੜ੍ਹ ਨੇੜੇ ਸਥਿਤ ਘਾਬਦਾ ’ਚ ਬਣੇ ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ  ਸਿਹਤ ਅਚਾਨਕ ਖ਼ਰਾਬ ਹੋ ਗਈ ਸੀ। ਜਿਸ ਕਾਰਣ 50 ਦੇ ਕਰੀਬ ਬੱਚਿਆਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਅਜਿਹਾ ਹੀ ਮਾਮਲਾ ਸ਼ਹਿਰ ਦੇ ਮੋਗਾ ਰੋਡ ’ਤੇ ਸਥਿਤ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਵਿਚ ਪੜ੍ਹਦੇ ਬੱਚੇ ਖ਼ਰਾਬ ਆਟੇ ਅਤੇ ਸੋਇਆਬੀਨ ਦੇ ਰਿਫਾਇੰਡ ਤੇਲ ਨਾਲ ਬਣੀਆਂ ਰੋਟੀਆਂ ਅਤੇ ਸਬਜ਼ੀਆਂ ਖਾ ਰਹੇ ਸਨ। ਇਸ ਗੱਲ ਦਾ ਖੁਲਾਸਾ ਸਿਹਤ ਵਿਭਾਗ ਦੀ ਟੀਮ ਨੇ 3 ਦਸੰਬਰ ਨੂੰ ਸਕੂਲ ਮੈੱਸ ਤੋਂ ਲਏ ਆਟੇ ਅਤੇ ਰਿਫਾਇੰਡ ਤੇਲ ਦੇ ਸੈਂਪਲਾਂ ਦੀ ਰਿਪੋਰਟ ਤੋਂ ਹੋਇਆ ਹੈ। ਜਾਂਚ ਦੌਰਾਨ ਦੋਵਾਂ ਦੇ ਸੈਂਪਲ ਫੇਲ੍ਹ ਪਾਏ ਗਏ। ਸੈਂਪਲ ਫੇਲ ਹੋਣ ਦੀ ਪੁਸ਼ਟੀ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੇ ਕੀਤੀ ਹੈ।

ਇਹ ਵੀ ਪੜ੍ਹੋ- ਪੁਲਸ ਐਨਕਾਊਂਟਰ 'ਚ ਜ਼ਖ਼ਮੀ ਗੈਂਗਸਟਰ ਰਾਜੂ ਦੀ ਕੱਟਣੀ ਪੈ ਸਕਦੀ ਹੈ ਲੱਤ, ਪੀ.ਜੀ.ਆਈ ਰੈਫ਼ਰ

ਦੱਸ ਦੇਈਏ ਕਿ ਉਕਤ ਮੈਰੀਟੋਰੀਅਸ ਸਕੂਲ 'ਚ 916 ਵਿਦਿਆਰਥੀ ਪੜ੍ਹਦੇ ਹਨ। ਉਨ੍ਹਾਂ ਨੂੰ ਇਸ ਆਟੇ ਤੋਂ ਬਣੀਆਂ ਰੋਟੀਆਂ ਅਤੇ ਰਿਫਾਇੰਡ ਤੇਲ ਵਿੱਚ ਪਕਾਈਆਂ ਸਬਜ਼ੀਆਂ ਅਤੇ ਦਾਲਾਂ ਪਰੋਸੀਆਂ ਜਾਂਦੀਆਂ ਸਨ। ਅਭਿਨਵ ਖੋਸਲਾ ਨੇ ਦੱਸਿਆ ਕਿ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਵਿਦਿਆਰਥੀਆਂ ਦੇ ਖ਼ਰਾਬ ਖਾਣਾ ਖਾਣ ਕਾਰਨ ਬਿਮਾਰ ਹੋਣ ਤੋਂ ਬਾਅਦ ਸਰਕਾਰ ਨੇ ਸਾਰੇ ਮੈਰੀਟੋਰੀਅਸ ਸਕੂਲਾਂ ਦੀ ਮੈਸ ਦੀ ਜਾਂਚ ਦੇ ਹੁਕਮ ਦਿੱਤੇ ਸਨ। ਇਸ ਤਹਿਤ ਵਿਭਾਗ ਦੀ ਟੀਮ ਨੇ 3 ਦਸੰਬਰ ਨੂੰ ਸਕੂਲ ਵਿੱਚ ਜਾਂਚ ਦੌਰਾਨ 40 ਬੋਰੀਆਂ ਆਟਾ ਅਤੇ 14 ਟੀਨ ਰਿਫਾਇੰਡ ਸੋਇਆਬੀਨ ਨੂੰ ਸੀਲ ਕਰਕੇ ਉਨ੍ਹਾਂ ਦੇ ਸੈਂਪਲ ਲੈਬ ਨੂੰ ਜਾਂਚ ਲਈ ਭੇਜੇ ਸਨ, ਜਿਨ੍ਹਾਂ ਦੇ ਸੈਂਪਲ ਫੇਲ੍ਹ ਹੋ ਗਏ ਸਨ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮੋਦੀ ਸਰਕਾਰ ਵੱਲੋਂ 'ਵੰਦੇ ਭਾਰਤ' ਰੇਲ ਦਾ ਤੋਹਫ਼ਾ

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੈੱਸ 'ਚ ਕਈ ਖਾਮੀਆਂ ਪਾਈਆਂ ਗਈਆਂ। ਜੋ ਵਿਅਕਤੀ ਮੈੱਸ ਚਲਾ ਰਹੇ ਸੀ ਉਨ੍ਹਾਂ ਕੋਲ ਫੂਡ ਸੇਫਟੀ ਲਾਇਸੈਂਸ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਉਕਤ ਰਿਪੋਰਟ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦੇਣ ਤੋਂ ਇਲਾਵਾ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News