ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ, CM ਮਾਨ ਤੋਂ ਕੀਤੀ ਇਹ ਮੰਗ

Tuesday, Mar 22, 2022 - 06:00 PM (IST)

ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ, CM ਮਾਨ ਤੋਂ ਕੀਤੀ ਇਹ ਮੰਗ

ਬੁਢਲਾਡਾ (ਬਾਂਸਲ) : ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਵੱਲੋਂ ਮੈਡੀਕਲ ਦੀ ਪੜ੍ਹਾਈ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ’ਤੇ ਮੰਗ ਪੱਤਰ ਡੀ. ਸੀ. ਮਾਨਸਾ ਨੂੰ ਸੌਂਪਿਆ ਗਿਆ। ਇਸ ਮੌਕੇ ਉਨ੍ਹਾ ਕਿਹਾ ਕਿ ਜੰਗ ਦੇ ਮਾਹੌਲ ’ਚੋਂ ਤਾਂ ਬਾਹਰ ਆ ਗਏ ਹਨ ਪਰ ਉਨ੍ਹਾਂ ਦੀ ਪੜ੍ਹਾਈ ਅਤੇ ਫੀਸਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਨ੍ਹਾਂ ਦੀ ਭਰਪਾਈ ਕਰਨਾ ਮਾਪਿਆਂ ਲਈ ਆਸਾਨ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਪੜ੍ਹਾਈ ਅੱਧ-ਵਿਚਕਾਰ ਰਹਿ ਗਈ ਹੈ। ਵਿਦਿਆਰਥੀਆਂ ਦੇ ਡਾਕਟਰ ਬਣਨ ਦੇ ਸੁਫ਼ਨੇ ਅੱਧ-ਵਿਚਕਾਰ ਲਟਕ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਵੇਂ ਬੈਂਗਲੁਰੂ ’ਚ ਕਰਨਾਟਕ ਸਰਕਾਰ ਨੇ ਉਨ੍ਹਾਂ ਦੀ ਬਾਕੀ ਪੜ੍ਹਾਈ ਕਰਾਉਣ ਦਾ ਉਪਰਾਲਾ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਉਨ੍ਹਾਂ ਦੀ ਰਹਿੰਦੀ ਪੜ੍ਹਾਈ ਕਿਸੇ ਯੂਨੀਵਰਸਿਟੀ  ’ਚ ਪੂਰੀ ਕਰਵਾਏ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਸਮਾਂ ਖਰਾਬ ਨਾ ਹੋਵੇ ਅਤੇ ਉਹ ਆਪਣੇ ਡਾਕਟਰ ਬਣਨ ਦੇ ਸੁਫ਼ਨੇ ਨੂੰ ਪੂਰਾ ਕਰ ਸਮਾਜ ਦੀ ਸੇਵਾ ਕਰ ਸਕਣ।

ਇਸ ਮੌਕੇ ਡੀ. ਸੀ. ਮਾਨਸਾ ਨੇ ਦੱਸਿਆ ਕਿ ਯੂਕ੍ਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਹੈ, ਜੋ ਅਸੀਂ ਜਲਦ ਹੀ ਪੰਜਾਬ ਸਰਕਾਰ ਤੱਕ ਪਹੁੰਚਾਵਾਂਗੇ। ਜਿਸ ਤਰ੍ਹਾਂ ਪੰਜਾਬ ਸਰਕਾਰ ਕੋਈ ਉਪਰਾਲਾ ਕਰਦੀ ਹੈ, ਉਨ੍ਹਾਂ ਨੂੰ ਇਤਲਾਹ ਕਰ ਦਿੱਤੀ ਜਾਵੇਗੀ। ਇਸ ਮੌਕੇ ਵਾਪਸ ਪਰਤੇ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਹਾਜ਼ਰ ਸਨ। 


author

Manoj

Content Editor

Related News