ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਸੂਬੇ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਕੀਤਾ ਇਕ ਰੋਜ਼ਾ ਦੌਰਾ

05/19/2023 11:36:05 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ ਸੂਬੇ ਦੀਆਂ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਰੋਜ਼ਾ ਟੂਰ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਕਸਕੁਰੇਸ਼ਨ/ਸਟੱਡੀ ਟੂਰ ਪ੍ਰੋਗਰਾਮ ਅਧੀਨ ਅੱਜ ਸੂਬੇ ਦੇ 94 ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੇ ਹਾਲਾਤ ’ਚ ਮੌਤ, 7 ਮਹੀਨੇ ਪਹਿਲਾਂ ਕਰਵਾਈ ਸੀ ਲਵ-ਮੈਰਿਜ (ਵੀਡੀਓ)

ਵਿਦਿਆਰਥੀਆਂ ਨੂੰ ਜਿਨ੍ਹਾਂ ਸਿੱਖਿਆ ਸੰਸਥਾਵਾਂ ਦਾ ਅੱਜ ਦੌਰਾ ਕਰਵਾਇਆ ਗਿਆ, ਉਨ੍ਹਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਆਈ. ਆਈ. ਟੀ. ਰੂਪਨਗਰ, ਐੱਨ. ਆਈ. ਟੀ. ਜਲੰਧਰ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਐੱਨ. ਆਈ. ਐੱਸ., ਨਾਈਪਰ ਅਤੇ ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਚੰਡੀਗੜ੍ਹ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ। ਬੈਂਸ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ 26 ਮਈ 2023 ਨੂੰ ਮੁੜ ਇਕ ਦਿਨਾ ਦੌਰੇ ਉੱਤੇ ਨਾਮੀ ਉਦਯੋਗਿਕ ਇਕਾਈਆਂ ’ਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਵੇਰਕਾ ਮਿਲਕ ਪਲਾਂਟ, ਟਰਾਈਡੈਂਟ, ਹੀਰੋ ਸਾਈਕਲ, ਵੀਆਟੋਨ ਐਨਰਜੀ ਪ੍ਰਾਈਵੇਟ ਲਿਮਟਿਡ, ਪੈਪਸੀ ਪਲਾਂਟ, ਸਵਰਾਜ ਮਾਜ਼ਦਾ, ਮੇਲ ਗੋਇੰਦਵਾਲ ਸਾਹਿਬ ਵਰਗੀਆਂ ਉਦਯੋਗ ਇਕਾਈਆਂ ਦਾ ਦੌਰਾ ਕਰਵਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ

ਬੈਂਸ ਨੇ ਦੱਸਿਆ ਕਿ ਇਨ੍ਹਾਂ ਦੌਰਿਆਂ ਦਾ ਮਕਸਦ ਸੈਸ਼ਨ ਦੇ ਸ਼ੁਰੂਆਤ ਵਿਚ ਹੀ ਵਿਦਿਆਰਥੀਆਂ ਦੇ ਮਨਾਂ ਵਿਚ ਉਚੇਰੀ ਸਿੱਖਿਆ ਸੰਸਥਾਵਾਂ ਵਿਚ ਪੜ੍ਹਨ ਦੀ ਚੇਟਕ ਲਗਾਉਣਾ ਹੈ ਅਤੇ ਉਦਯੋਗਿਕ ਇਕਾਈਆਂ ਦੀ ਫੇਰੀ ਰਾਹੀਂ ਉਦਯੋਗਪਤੀ ਬਣਨ ਜਾਂ ਕੁਝ ਨਵਾਂ ਕਰਨ ਦੇ ਵਿਚਾਰ ਨਾਲ ਇਨ੍ਹਾਂ ਨੂੰ ਰੂਬਰੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿਚ ਕੰਮ ਕਰ ਰਹੀ ਹੈ।
 


Manoj

Content Editor

Related News