ਆਪਸੀ ਤਾਲਮੇਲ ਰਾਹੀਂ ਸਿਵਲ ਤੇ ਪੁਲਸ ਅਧਿਕਾਰੀ ਚੋਣਾਂ ਨੂੰ ਸਫ਼ਲਤਾਪੂਰਵਕ ਚਾੜ੍ਹਨ ਨੇਪਰੇ : ਜ਼ਿਲ੍ਹਾ ਚੋਣ ਅਫ਼ਸਰ

01/21/2022 5:51:44 PM

ਫਿਰੋਜ਼ਪੁਰ (ਕੁਮਾਰ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ’ਤੇ ਬੈਠਕ ਕੀਤੀ। ਇਸ ਮੌਕੇ ਐੱਸ. ਐੱਸ. ਪੀ. ਨਰਿੰਦਰ ਭਾਰਗਵ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਸਮੂਹ ਆਰ. ਓਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਹਲਕੇ ਦੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪੂਰੀ ਤਰ੍ਹਾਂ ਨਾਲ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਯੋਜਨਾ ਬਣਾ ਲੈਣ ਤੇ ਕਿਹਾ ਕਿ ਸਫ਼ਲਤਾਪੂਰਵਕ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਪੁਲਸ ਅਤੇ ਸਿਵਲ ਪ੍ਰਸ਼ਾਸਨ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ’ਚ ਕਿਸੇ ਤਰ੍ਹਾਂ ਦੀ ਵੀ ਤਾਲਮੇਲ ਦੀ ਕਮੀ ਨਹੀਂ ਹੋਣੀ ਚਾਹੀਦੀ ਅਤੇ ਪਹਿਲਾਂ ਹੀ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਜਾਣੇ ਚਾਹੀਦੇ ਹਨ।

ਇਸ ਦੌਰਾਨ ਐੱਸ. ਐੱਸ. ਪੀ. ਨਰਿੰਦਰ ਭਾਰਗਵ ਨੇ ਮੌਜੂਦ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ-ਆਪਣੇ ਹਲਕਿਆਂ ’ਚ ਹਰ ਇਕ ਬੂਥ ’ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਹਨ। ਪੁਲਸ ਅਧਿਕਾਰੀ ਵੀ ਸਿਵਲ ਅਧਿਕਾਰੀਆਂ ਦੇ ਨਾਲ ਪੁਲਸ ਕਰਮਚਾਰੀਆਂ ਨੂੰ ਲਗਾਉਣ ਸਬੰਧੀ ਪੂਰੀ ਤਰ੍ਹਾਂ ਨਾਲ ਤਾਲਮੇਲ ਕਰ ਲੈਣ। ਉਨ੍ਹਾਂ ਕਿਹਾ ਕਿ ਜਿਸ ਕਰਮਚਾਰੀ ਨੂੰ ਜਿਹੜੀ ਡਿਊਟੀ ਸੌਂਪੀ ਜਾਵੇਗੀ, ਉਸ ਨੂੰ ਤਨਦੇਹੀ ਨਾਲ ਨਿਭਾਉਣ ਤੇ ਜੇਕਰ ਕਿਸੇ ਅਧਿਕਾਰੀ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਰੱਖਣ। ਇਸ ਮੌਕੇ ਸਮੂਹ ਅਧਿਕਾਰੀ ਤੇ ਬੀ. ਐੱਸ. ਐੱਫ. ਦੇ ਜਵਾਨ ਵੀ ਮੌਜੂਦ ਸਨ। 


Manoj

Content Editor

Related News