ਪੰਜਾਬ ਲੋਕ ਕਾਂਗਰਸ ਵਲੋਂ ਸੂਫੀ ਗਾਇਕ ਅਲੀ ਮਤੋਈ ਅਮਰਗੜ੍ਹ ਹਲਕੇ ਤੋਂ ਚੋਣ ਲੜਨਗੇ
Friday, Jan 28, 2022 - 10:36 AM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਲੋਕ ਕਾਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਲੋਕ ਕਾਗਰਸ ਵੱਲੋਂ ਅੱਜ ਜਾਰੀ ਕੀਤੀ ਗਈ ਸੂਚੀ ’ਚ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ’ਚ ਵਿਧਾਨ ਸਭਾ ਹਲਕਾ ਜਨਰਲ ਅਮਰਗੜ੍ਹ ਤੋਂ ਪ੍ਰਸਿੱਧ ਸੂਫੀ ਗਾਇਕ ਸਰਦਾਰ ਅਲੀ ਮਤੋਈ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
ਪੰਜਾਬ ਲੋਕ ਕਾਂਗਰਸ ਦੇ ਸੂਬਾਈ ਜਨਰਲ ਸੈਕਟਰੀ ਮਤੋਈ ਨੇ ਦੱਸਿਆ ਕਿ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਤੋਂ ਇਲਾਵਾ ਜੰਡਿਆਲਾ ਤੋਂ ਗਗਨਦੀਪ ਸਿੰਘ, ਬੱਸੀ ਪਠਾਣਾਂ ਤੋਂ ਡਾ. ਦੀਪਕ ਜਯੋਤੀ, ਗਿੱਦੜਬਾਹਾ ਤੋਂ ਓਮ ਪ੍ਰਕਾਸ਼ ਬੱਬਰ ਅਤੇ ਸ਼ੁਤਰਾਣਾ ਹਲਕੇ ਤੋਂ ਨਰਾਇਣ ਸਿੰਘ ਨਰਸੌਦ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।