ਪਤੀ ਤੋਂ ਪ੍ਰੇਸ਼ਾਨ ਹੋ ਕੇ ਪਤਨੀ ਨੇ ਕੀਤੀ ਖੁਦਕੁਸ਼ੀ

09/20/2020 12:09:54 PM

ਅਬੋਹਰ (ਸੁਨੀਲ, ਰਹੇਜਾ): ਥਾਣਾ ਨੰ.1 ਦੀ ਪੁਲਸ ਨੇ ਇਕ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਉਸਦੀ ਬੇਟੀ ਦੀ ਕੁੱਟਮਾਰ ਕਰਨ ਅਤੇ ਪ੍ਰੇਸ਼ਾਨ ਕਰਨ, ਜਿਸ ਤੋਂ ਤੰਗ ਹੋ ਕੇ ਬੇਟੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਉਸਦੇ ਪਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਨਗਰ ਥਾਣਾ ਨੰ. 1 ਦੇ ਭਗਵਾਨ ਸਿੰਘ ਕਰ ਰਹੇ ਹਨ।

ਇਹ ਵੀ ਪੜ੍ਹੋ: ਪ੍ਰੇਮ ਸਬੰਧਾਂ 'ਚ ਖ਼ੌਫਨਾਕ ਵਾਰਦਾਤ, ਨਾਬਾਲਗ ਨੂੰ ਦਿੱਤੀ ਦਿਲ ਕੰਬਾਊ ਮੌਤ

ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੇ ਬਿਆਨਾਂ 'ਚ ਗੁਰਚਰਣ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਬੂਲਸ਼ਾਹ ਖੁੱਬਨ ਨੇ ਦੱਸਿਆ ਕਿ ਉਸਦੀ ਬੇਟੀ ਨੀਲਮ (23) ਦਾ ਵਿਆਹ ਲਖਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਜੰਮੂ ਬਸਤੀ ਅਬੋਹਰ ਨਾਲ ਹੋਇਆ ਸੀ। ਨੀਲਮ ਦਾ ਪਤੀ ਉਸਦੀ ਬੇਟੀ ਦੀ ਕੁੱਟਮਾਰ ਕਰਦਾ ਸੀ ਅਤੇ ਉਸਨੂੰ ਪ੍ਰੇਸ਼ਾਨ ਕਰਦਾ ਸੀ। ਬੀਤੇ ਦਿਨੀਂ 17 ਸਤੰਬਰ ਨੂੰ ਸ਼ਾਮ ਕਰੀਬ ਸਾਢੇ 5 ਵਜੇ ਉਸਦੀ ਬੇਟੀ ਨੇ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਕੇ ਖੁੱਦਕੁਸ਼ੀ ਕਰ ਲਈ ਸੀ। ਨਗਰ ਥਾਣਾ ਨੰ. 1 ਦੀ ਪੁਲਸ ਨੇ ਗੁਰਚਰਣ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਹਿਲਾ ਦੇ ਪਤੀ ਲਖਵਿੰਦਰ ਸਿੰਘ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਬਜ਼ੁਰਗ ਬਾਬੇ ਨਾਲ ਜਨਾਨੀ ਨੇ ਕੀਤਾ ਸ਼ਰਮਨਾਕ ਕਾਰਾ, ਅਸ਼ਲੀਲ ਵੀਡੀਓ ਬਣਾ ਇੰਝ ਲੁੱਟਿਆ


Shyna

Content Editor

Related News