ਫਾਹ ਲੈ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ

01/08/2020 5:48:57 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਫਾਹ ਲੈ ਕੇ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਦੇ ਪੁਲਸ ਅਧਿਕਾਰੀ ਸਤਵਿੰਦਰਪਾਲ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਰਨਾਲਾ ਪਿਛਲੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਆਪਣਾ ਮਫ਼ਲਰ ਗਲੇ 'ਚ ਪਾ ਕੇ ਪੱਖੇ ਨਾਲ ਫਾਹ ਲੈ ਲਿਆ, ਜਿਸ ਕਾਰਣ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਤਾ ਰਜਿੰਦਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।

Shyna

This news is Content Editor Shyna