ਆਪਣੇ ਮੰਗੇਤਰ ਤੋਂ ਪਰੇਸ਼ਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ

Thursday, Mar 18, 2021 - 12:35 PM (IST)

ਆਪਣੇ ਮੰਗੇਤਰ ਤੋਂ ਪਰੇਸ਼ਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ

ਫਾਜ਼ਿਲਕਾ (ਨਾਗਪਾਲ): ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਆਪਣੇ ਮੰਗੇਤਰ ਤੋਂ ਪਰੇਸ਼ਾਨ ਇਕ ਕੁੜੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਸਬੰਧੀ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਪੁਲਸ ਨੂੰ ਦਿੱਤੇ ਬਿਆਨ ’ਚ ਲਵਪ੍ਰੀਤ ਸਿੰਘ ਵਾਸੀ ਸਿਵਲ ਹਸਪਤਾਲ ਫਾਜ਼ਿਲਕਾ ਨੇ ਦੱਸਿਆ ਕਿ ਉਸ ਦੀ ਭੈਣ ਸੰਦੀਪ ਕੌਰ (ਸਟੈਨੋ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਫਾਜ਼ਿਲਕਾ) ਨੇ ਆਪਣੇ ਮੰਗੇਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਖਾਰਾ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਤੋਂ ਤੰਗ-ਪ੍ਰੇਸ਼ਾਨ ਹੋ ਕੇ ਬੀਤੇ ਸਾਲ 5 ਜੂਨ ਨੂੰ ਖ਼ੁਦਕੁਸ਼ੀ ਕਰ ਲਈ ਸੀ। ਜਿਸ ਦੀ ਪੜਤਾਲ ਐੱਸ. ਪੀ. ਫਾਜ਼ਿਲਕਾ ਵੱਲੋਂ ਕਰਨ ਅਤੇ ਡੀ. ਆਈ. ਜੀ. ਫਿਰੋਜ਼ਪੁਰ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਹੁਣ ਪੁਲਸ ਨੇ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


author

Shyna

Content Editor

Related News